ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ

  • ਐਮ.ਐਲ.ਏ ਫਰੀਦਕੋਟ ਵਿਸ਼ੇਸ਼ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ

ਫਰੀਦਕੋਟ 23 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ ਜੋ ਅੱਜ ਸ਼ਾਨੋ^ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਅਗਲੇ ਵਰ੍ਹੇ ਫਿਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਸ.ਗੁਰਦਿੱਤ ਸਿੰਘ ਸੇਖੋਂ ਮਾਨਯੋਗ ਐਮ.ਐਲ.ਏ. ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੁੱਖ ਮਹਿਮਾਨ ਜੀ ਨੇ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਕੇਵਲ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਤੰਦਰੁਸਤੀ ਵੀ ਬਖਸ਼ਦੀਆਂ ਹਨ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਦੇਸ਼ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।  ਇਸ ਮੌਕੇ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਅੱਜ ਇਨ੍ਹਾਂ ਰਾਜ ਪੱਧਰ ਖੇਡਾਂ ਦਾ ਆਖਰੀ ਦਿਨ ਸੀ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾ ਅਨੁਸਾਰ ਵਾਲੀਬਾਲ (ਸਮੈਸ਼ਿੰਗ) ਦੀਆਂ ਰਾਜ ਪੱਧਰੀ ਖੇਡਾਂ ਫਰੀਦਕੋਟ ਵਿਖੇ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀਆਂ ਸਨ