- ਦਫ਼ਤਰਾਂ,ਸਲੱਮ ਏਰੀਆ,ਭੱਠੇ,ਫੈਕਟਰੀਆਂ ਤੇ ਘਰਾਂ 'ਚ ਜਾ ਕੇ ਮੱਛਰ ਦੀ ਰੋਕਥਾਮ ਬਾਰੇ ਸਰਵੇ ਜਾਰੀ
ਬਰਨਾਲਾ, 24 ਜੂਨ 2024 : ਮਲੇਰੀਆ, ਡੇਂਗੂ ਦੇ ਲੱਛਣ ਹੋਣ 'ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂਚ ਕਰਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਇਲਾਜ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ।ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਦਫ਼ਤਰਾਂ,ਭੱਠੇ,ਫੈਕਟਰੀਆਂ ਅਤੇ ਸਲੱਮ ਏਰੀਆ 'ਚ ਜਾ ਕੇ ਮੱਛਰ ਦਾ ਲਾਰਵਾ ਪੈਦਾ ਹੋਣ ਦੀਆਂ ਥਾਵਾਂ ਦੀ ਸਨਾਖਤ ਕੀਤੀ ਜਾਂਦੀ ਹੈ ਅਤੇ ਜੇਕਰ ਕਿਤੇ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀਸਾਈਡ ਸਪਰੇਅ ਕਰਕੇ ਨਸ਼ਟ ਕਰ ਦਿੱਤਾ ਜਾਂਦਾ ਹੈ। ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਤੇਜ ਬੁਖਾਰ ,ਸਿਰ ਦਰਦ,ਉਲਟੀ, ਜੀ ਕੱਚਾ ਹੋਣਾ, ਕਾਂਬੇ ਨਾਲ ਬੁਖਾਰ ਹੋਣ ਤੋਂ ਬਾਅਦ ਸਰੀਰ ਦਰਦ ਅਤੇ ਪਸੀਨਾ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਖੂਨ ਦੀ ਜਾਂਚ ਅਤੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਜੇਕਰ ਮਲੇਰੀਆ ਦਾ ਸਹੀ ਸਮੇਂ ਜਾਂ ਪੂਰਾ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰੀ ਖਤਰੇ ਦਾ ਕਾਰਨ ਵੀ ਬਣ ਸਕਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜਰ ਨੇ ਦੱਸਿਆ ਕਿ ਮਲੇਰੀਆ,ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ 'ਚ 67 ਟੀਮਾਂ ਵੱਲੋਂ ਇਸ ਸੀਜਨ ਦੌਰਾਨ 6083 ਦਾ ਸਰਵੇ ਦੌਰਾਨ 7199 ਪਾਣੀ ਖੜਾ ਹੋਣ ਵਾਲੀਆਂ ਥਾਂਵਾਂ ਚੈੱਕ ਕੀਤੀਆਂ ਗਈਆਂ ਅਤੇ ਜਿੱਥੇ ਮੱਛਰ ਦਾ ਲਾਰਵਾ ਮਿਲਿਆ ਨੂੰ ਲਾਰਵੀਸਾਈਡ ਨਾਲ ਨਸ਼ਟ ਕਰਵਾ ਦਿੱਤਾ ਗਿਆ।ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦੇ ਹਨ । ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ , ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ, ਸਿਵਾਨੀ ਅਰੋੜਾ ਬਲਾਕ ਐਕਸਟੈਨਸਨ ਐਜੂਕੇਟਰ ਨੇ ਦੱਸਿਆ ਕਿ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਪੈਂਫਲੈਟਸ ਅਤੇ ਸੱਥਾਂ 'ਚ ਗਰੁੱਪ ਮੀਟਿੰਗਾਂ ਕਰਕੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਘਰਾਂ ਦੇ ਆਲੇ ਦੁਆਲੇ ਛੋਟੇ ਟੋਏ,ਟਾਇਰ ,ਗਮਲੇ,ਖੇਲਾਂ ਅਤੇ ਫਰਿੱਜ ਦੀ ਬੈਕ ਟਰੇਅ ਆਦਿ 'ਚ ਪਾਣੀ ਹਫਤੇ 'ਚ ਇੱਕ ਦਿਨ ਸੁੱਕਰਵਾਰ ਨੂੰ ਖੁਸਕ ਦਿਨ ਵਜੋਂ ਮਨਾ ਕੇ ਸੁਕਾਉਣਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।