- ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਡੀ-ਵਰਮਿੰਗ ਡੇਅ
ਬਰਨਾਲਾ, 28 ਨਵੰਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਬਲਦੇਵ ਸਿੰਘ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ “ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਕੌਮੀ ਦਿਵਸ” ਮੌਕੇ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਤੇ ਸਮੂਹ ਸਿਹਤ ਸੰਸਥਾਵਾਂ ਵਿੱਚ ਐਲਬੈਂਡਾਜੋਲ ਦੀ ਗੋਲੀ ਖਵਾਈ ਗਈ ਅਤੇ ਜੋ ਬੱਚੇ ਰਹਿ ਗਏ ਉਹਨਾਂ ਨੂੰ 5 ਦਸੰਬਰ ਨੂੰ ਇਹ ਗੋਲੀ ਖਵਾਈ ਜਾਵੇਗੀ। ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਣ ਅਫਸਰ ਵੱਲੋਂ ਬੱਚਿਆਂ ਨੂੰ ਆਪਣੇ ਖਾਣ ਪੀਣ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਤੇ ਪੇਟ ਦੇ ਕੀੜਿਆਂ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਅਲਬੈਂਡਾਜੋਲ ਦੀ ਗੋਲੀ ਜੋ ਪੇਟ ਦੇ ਕੀੜਿਆਂ ਨੂੰ ਮੁਕਤ ਕਰਦੀ ਹੈ, ਉਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਤਕਰੀਬਨ 156216 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਇਹ ਗੋਲੀ ਖਵਾਈ ਗਈ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਤੇ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਵੱਲੋਂ ਦੱਸਿਆ ਗਿਆ ਕਿ ਸਮੂਹ ਬੱਚਿਆਂ ਨੂੰ ਅਲਬੈਂਡਾਜੋਲ ਗੋਲੀ ਜ਼ਰੂਰ ਖਵਾਈ ਜਾਵੇ ਤਾਂ ਜੋ ਅਨੀਮੀਆ ਤੋਂ ਬਚਿਆ ਜਾ ਸਕਦਾ ਹੈ ਅਤੇ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਇਕ ਤੰਦਰਸੁਤ ਬੱਚਾ ਹੀ ਆਪਣੀ ਪੜਾਈ ਨੂੰ ਸਫਲਤਾ ਨਾਲ ਪੂਰਾ ਕਰਦਾ ਹੈ।