- ਜ਼ਿਲ੍ਹਾ ਬਰਨਾਲਾ 'ਚ ਹੁਣ ਕੁਲ 11 ਆਮ ਆਦਮੀ ਕਲੀਨਿਕ
ਬਰਨਾਲਾ, 14 ਅਗਸਤ : ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਅਧੀਨ ਸਿਹਤ ਵਿਭਾਗ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਰਸਮੀ ਉਦਾਘਟਨ ਮਾਣਯੋਗ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ ਉਦਘਾਟਨ ਰਾਹੀਂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਜਿੰਮੇਵਾਰੀ ਤੇ ਤਨਦੇਹੀ ਨਾਲ ਅੱਗੇ ਕਦਮ ਵਧਾ ਰਹੀ ਹੈ , ਜਿਸਦੇ ਤਹਿਤ ਪੂਰੇ ਪੰਜਾਬ ਵਿੱਚ 76 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇੱਥ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਆਏ ਉਨ੍ਹਾਂ ਨੂੰ ਚੰਗੀ ਸਿਹਤ ਸ਼ਾਵਾਂ ਦਿੱਤੀਆਂ ਜਾਣਗੀਆਂ। ਡਾ ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦਾ ਇਹ ਗਿਆਰਵਾਂ ਆਮ ਆਦਮੀ ਕਲੀਨਿਕ ਹੈ ਜੋ ਲੋਕ ਸੇਵਾ ਵਿੱਚ ਹਾਜ਼ਰ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 10 ਆਮ ਆਦਮੀ ਕਲੀਨਿਕ ਪਿੰਡ ਉੱਗੋਕੇ, ਚੁਹਾਣਕੇ, ਠੀਕਰੀਵਾਲ, ਭੱਠਲਾਂ, ਹਮੀਦੀ, ਰੂੜੇਕੇ ਕਲਾਂ, ਛਾਪਾ, ਗਹਿਲਾ, ਢਿਲਵਾਂ ਅਤੇ ਸਹਿਣਾ ਵਿਖੇ ਚੱਲ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸਤਵੰਤ ਸਿੰਘ, ਡਾ ਸਤਵੰਤ ਔਜਲਾ ਸੀਨੀਅਰ ਮੈਡੀਕਲ ਅਫਸਰ ਧਨੌਲਾ, ਬਲਵਿੰਦਰ ਸਿੰਘ ਸਰਪੰਚ ਭੈਣੀ ਫੱਤਾ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ,ਜੁਗਰਾਜ ਸਿੰਘ ਐਸ.ਆਈ. ਧਨੌਲਾ, ਬਲਰਾਜ ਸਿੰਘ ਬੀ.ਈ.ਈ. ਪਿੰਡ ਦੇ ਪਤਵੰਤੇ ਅਤੇ ਆਮ ਲੋਕ ਆਦਿ ਹਾਜ਼ਰ ਸਨ।