- 17 ਸਤਬੰਰ ਨੂੰ ਰੈਲੀ ਕਰਕੇ ਨਗਰ ਨਿਵਾਸੀਆਂ ਨੂੰ ਦਿੱਤਾ ਜਾਵੇਗਾ ਸਾਫ—ਸਫਾਈ ਰੱਖਣ ਦਾ ਸੁਨੇਹਾ
ਫਾਜ਼ਿਲਕਾ, 13 ਸਤੰਬਰ : ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰਾਂ ਨੂੰ ਸਾਫ—ਸੁਥਰਾ ਬਣਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼ਹਿਰ ਵਿਖੇ ਸਾਫ—ਸਫਾਈ ਦੀ ਮਹੱਤਤਾ ਨੂੰ ਦੇਖਦਿਆਂ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਨੂੰ ਇੰਡੀਅਨ ਸਵੱਛਤਾ ਲੀਗ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਤੇ ਲੋਕਾਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ ਜਾਵੇਗਾ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਨਗਰ ਨਿਗਮ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਾ ਭਾਰਤ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਥੀਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਵਿਚ ਵੱਖ—ਵੱਖ ਗਤੀਵਿਧੀਆਂ ਉਲੀਕ ਕੇ ਲੋਕਾਂ ਨੂੰ ਸ਼ਹਿਰ ਨੂੰ ਗੰਦਗੀ ਮੁਕਤ ਬਣਾਉਣ, ਪਲਾਸਟਿਕ ਮੁਕਤ ਅਤੇ ਗੀਲਾ ਕੂੜਾ—ਸੁੱਕਾ ਕੂੜਾ ਅਲਗ—ਅੱਲਗ ਰੱਖਣ ਅਤੇ ਵੱਖਰਾ—ਵੱਖਰਾ ਜਮ੍ਹਾਂ ਕਰਵਾਉਣ ਆਦਿ ਬਾਰੇ ਨਿਗਮ ਦੇ ਅਧਿਕਾਰੀਆਂ ਵੱਲੋਂ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਨੌਜਵਾਨ ਵਰਗ, ਸਮਾਜ ਸੇਵੀ ਸੰਸਥਾਵਾਂ, ਵਲੰਟੀਅਰ, ਸੈਲਫ ਹੈਲਪ ਗਰੁੱਪ, ਐਨ.ਸੀ.ਸੀ. ਤੇ ਐਨ.ਐਸ.ਐਸ. ਨੂੰ ਸ਼ਾਮਿਲ ਕਰਕੇ ਗਤੀਵਿਧੀਆਂ ਕਾਰਵਾਈਆਂ ਜਾਣਗੀਆ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸਾਫ—ਸਫਾਈ ਕਰਨ ਵਾਲੇ ਅਤੇ ਸ਼ਹਿਰ ਨੂੰ ਚਮਕਾਉਣ ਵਾਲੇ ਸਫਾਈ—ਸੇਵਕਾਂ ਦੇ ਸਨਮਾਨ ਵਜੋਂ 2 ਅਕਤੂਬਰ ਨੂੰ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ ਤਾਂ ਜ਼ੋ ਅਥਾਹ ਮਿਹਨਤ ਕਰਨ ਵਾਲੇ ਸਫਾਈ ਸੇਵਕਾਂ ਦਾ ਵੀ ਹੌਂਸਲ ਬਣਿਆ ਰਹੇਗਾ। ਉਨ੍ਹਾਂ ਸ਼ਹਿਰ ਵਾਸੀਆ ਨੂੰ ਸੱਦਾ ਦਿੰਦਿਆਂ https://innovateindia.mygov.in/islseason2/ ਲਿੰਕ *ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕਿਹਾ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ ਅਤੇ ਆਪਣੇ ਸ਼ਹਿਰ ਨੂੰ ਗੰਦਗੀ ਮੁਕਤ ਅਤੇ ਬਿਮਾਰੀਆਂ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਥਾਂ *ਤੇ ਕਪੜੇ ਦੇ ਬਣੇ ਕੈਰੀ ਬੈਗ ਦੀ ਵਰਤੋਂ ਕਰਨ ਦੀ ਪਹਿਲਾਂ ਤੋਂ ਚੱਲ ਰਹੀ ਪ੍ਰੇਰਨਾ ਮੁਹਿੰਮ ਨੂੰ ਹੋਰ ਜ਼ੋਰ ਦਿੱਤਾ ਜਾਵੇਗਾ ਤਾਂ ਜ਼ੋ ਪਲਾਸਟਿਕ ਮੁਕਤ ਸ਼ਹਿਰ ਬਣਾਇਆ ਜਾਵੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾਵੇ।