ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ 

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਹਰਪ੍ਰੀਤ ਗੁੱਜਰਵਾਲ) : ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਦੇ ਸ੍ਰੀ ਆਖੰਡ ਪਾਠ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ ਸ਼ਹੀਦੀ ਸਭਾ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਭਾਈ ਰਵਿੰਦਰ ਸਿੰਘ ਖਾਲਸਾ ਅੰਤ੍ਰਿੰਗ ਕਮੇਟੀ ਮੈਂਬਰ, ਜਗਦੀਸ਼ ਸਿੰਘ ਬੁੱਟਰ ਚੀਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ,, ਬਾਬਾ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸੁਰਿੰਦਰ ਸਿੰਘ ਸਮਾਣਾ ਇੰਚਾਰਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਗੁਰਿੰਦਰ ਸਿੰਘ ਹਰੀਪੁਰ, ਅਤੇ ਸਮੁੱਚੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।