ਫਾਜ਼ਿਲਕਾ , 19 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਪਹਿਲਾਂ ਤੋਂ ਹੀ ਜਾਰੀ ਹਨ। ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ। ਜ਼ਿਲ੍ਹਾ ਭਾਸ਼ਾ ਅਫਸਰ ਸ. ਭੁਪਿੰਦਰ ਕੁਮਾਰ ਉਤਰੇਜਾ ਨੇ ਕਿਹਾ ਕਿ ਪੰਜਾਬੀ ਨੂੰ ਪ੍ਰਫੂਲਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਯਤਨ ਨੂੰ ਸਫ਼ਲ ਬਣਾਉਣ ਲਈ ਸਮੂਹ ਪੰਜਾਬ ਵਾਸੀ ਇਸ ਵਿਚ ਸਹਿਯੋਗ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡੀ ਸਭ ਦੀ ਜਿੰਮੇਵਾਰੀ ਹੈ ਤੇ ਇਸਨੂੰ ਪ੍ਰਮੁੱਖਤਾ ਦਿੱਤੀ ਜਾਣੀ ਲਾਜਮੀ ਹੈ।