
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕੁੱਲ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੌਮਾਂਤਰੀ ਮਾਤ ਭਾਸ਼ਾ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਅਤੇ ਮੁਕਾਬਲੇ ਤੇ ਰੈਲੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਸੁਹਿਰਦ ਹੋਣ ਅਤੇ ਮਾਤ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਡਾ. ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਧ ਅਤੇ ਸੁੰਦਰ ਲਿਖਤ ਨਾਲ ਸੰਬੰਧਿਤ ਨਿਯਮਾਂ ਤੋਂ ਜਾਣੂ ਕਰਵਾਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਵਿਦਿਆਰਥੀਆਂ ਨਾਲ ਵਿਸ਼ਵ ਮਾਤ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਹਰਮਿੰਦਰ ਸਿੰਘ, ਪ੍ਰੋ. ਸੁਖਵਿੰਦਰ ਸਿੰਘ , ਪ੍ਰੋ. ਜਸ਼ਨਪ੍ਰੀਤ ਕੌਰ, ਪ੍ਰੋ. ਸ਼ਹਿਜੀਤ ਸਿੰਘ ਕੰਗ, ਡਾ. ਰਿਤੂ ਰਾਣੀ, ਡਾ. ਹਰਵਿੰਦਰ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਬਿਕਰਮਜੀਤ ਸਿੰਘ, ਡਾ. ਰੁਪਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਗਗਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪੰਜਾਬੀ ਸਾਹਿਤ ਸਭਾ ਦੇ ਅਹੁਦੇਦਾਰ ਵਿਦਿਆਰਥੀ ਅਤੇ ਸਮੂਹ ਮੈਂਬਰ ਵੀ ਮੌਜੂਦ ਸਨ।