- ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ
- ਮਰੀਜ਼ਾਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਹੋਵੇਗਾ ਆਯੋਜਿਤ-ਡਿਪਟੀ ਕਮਿਸ਼ਨਰ
ਮੋਗਾ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ ''ਹਰ ਘਰ ਆਂਗਨ'' ਥੀਮ ਹੇਠ ਮਨਾਇਆ ਜਾਵੇਗਾ। ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਡਾ. ਨਵਦੀਪ ਸਿੰਘ ਬਰਾੜ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 6:30 ਵਜੇ ਤੋਂ 7:45 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਦੌਰਾਨ ਯੋਗਾ ਟ੍ਰੇਨਰ ਵੱਲੋਂ ਯੋਗਾ ਕਰਵਾਇਆ ਜਾਵੇਗਾ। ਇਸ ਮੌਕੇ ਮੁਫਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ ਮੋਗਾ ਦੇ ਹੋਰ ਅਹਿਮ ਸਥਾਨਾਂ ਉੱਪਰ ਵੀ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਉਨ੍ਹਾ ਸਮੂਹ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅੱਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਵਿੱਚ ਅੰਤਰਾਸ਼ਟਰੀ ਯੋਗਾ ਦਿਵਸ ਜਰੂਰ ਮਨਾਉਣ।