ਗਿੱਦੜਬਾਹਾ, 26 ਅਕਤੂਬਰ 2024 : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ 25 ਅਕਤੂਬਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਦੱਸ ਦਈਏ ਕਿ ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਹੀ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿੱਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਰਘਬੀਰ ਸਿੰਘ ਪ੍ਰਧਾਨ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਅਤੇ ਹਰਫੂਲ ਸਿੰਘ ਨੰਬਰਦਾਰ ਹਰੀ ਕੇਕਲਾਂ ਵੀ ਮੋਜੂਦ ਸਨ। ਬਰਾੜ 1992 ਅਤੇ 1999 ਵਿੱਚ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।