- ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਲੱਗੇਗਾ ਜਨ ਸੁਵਿਧਾ ਕੈਂਪ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਆਮ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਵਾਸਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਿਖੇ 27 ਅਕਤੂਬਰ ਨੂੰ ਜਨ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆ ਵੱਲੋਂ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਜਨ ਸੁਵਿਧਾ ਕੈਂਪ ਵਿੱਚ ਪ੍ਰਾਰਥੀਆਂ ਦੀ ਆਨ-ਲਾਇਨ ਤੇ ਆਫ ਲਾਇਨ ਰਜਿਸਟਰੇਸ਼ਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਵੱਧ ਤੋਂ ਵੱਧ ਪ੍ਰਾਰਥੀ ਇਸ ਕੈਂਪ ਵਿੱਚ ਆਪਣਾ ਨਾਮ ਦਰਜ਼ ਕਰਵਾਉਣ। ਉਨ੍ਹਾਂ ਦੱਸਿਆ ਕਿ ਨਾਮ ਦਰਜ਼ ਕਰਵਾਉਣ ਲਈ ਪ੍ਰਾਰਥੀ ਦੇ ਸਾਰੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ (ਕੇਵਲ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਲਈ) ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀਆਂ ਲੈ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।