ਬਾਘਾਪੁਰਾਣਾ, 27 ਫ਼ਰਵਰੀ : ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਐਤਵਾਰ ਰਾਤ ਨੂੰ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਐਸਡੀਐਮ ਦਫ਼ਤਰ ਅਤੇ ਰੋਡੇ ਪਿੰਡ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਸੋਮਵਾਰ ਸਵੇਰੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਣ ਦਾ ਪਤਾ ਲਗਦੇ ਹੀ ਮੋਗਾ ਜ਼ਿਲ੍ਹੇ ਦੇ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਕਾਹਲੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੰਧਾਂ ’ਤੇ ਲਿਖੇ ਨਾਅਰਿਆਂ ’ਤੇ ਰੰਗ ਕਰਕੇ ਮਿਟਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਨਿਸ਼ਾਨ ਕੰਧਾਂ ’ਤੇ ਹੀ ਰਹਿ ਗਏ। ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸੋਮਵਾਰ ਸਵੇਰੇ ਜ਼ਿਲਾ ਅਤੇ ਪੁਲਸ ਪ੍ਰਸ਼ਾਸਨ ਦੇ ਧਿਆਨ 'ਚ ਆਉਂਦੇ ਹੀ ਹਲਚਲ ਮਚ ਗਈ। ਅਧਿਕਾਰੀ ਕਾਹਲੀ ਵਿੱਚ ਮੌਕੇ ’ਤੇ ਪੁੱਜੇ ਅਤੇ ਕੰਧਾਂ ’ਤੇ ਲਿਖੇ ਨਾਅਰਿਆਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਕੰਧਾਂ ਨੂੰ ਪੂਰੀ ਤਰ੍ਹਾਂ ਸਾਫ਼ ਨਹੀਂ ਕੀਤਾ ਜਾ ਸਕਿਆ। ਪੁਲੀਸ ਨਾਅਰੇ ਲਿਖਣ ਵਾਲਿਆਂ ਦੀ ਭਾਲ ਕਰ ਰਹੀ ਹੈ ਪਰ ਕੋਈ ਵੀ ਅਧਿਕਾਰੀ ਮੀਡੀਆ ਸਾਹਮਣੇ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।