- ਰੰਗੋਲੀ ਮੇਕਿੰਗ ਵਿੱਚ ਕਾਲਜ ਦੀਆਂ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ
ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਅਧੀਨ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਵਿਮਨ ਵਿਖੇ ਜ਼ਿਲ੍ਹਾ ਮਾਲੇਰਕੋਟਲਾ ਦੇ ਮਹਿਲਾ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੀ ਸਭ ਤੋਂ ਵੱਡੀ 06 ਫੁਟ ਚੌੜੀ ਅਤੇ 12 ਫੁਟ ਲੰਮੀ ਰੰਗੋਲੀ ਬਣਾਈ ਗਈ । ਰੰਗੋਲੀ ਮੇਕਿੰਗ ਵਿੱਚ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਨੋਡਲ ਅਫ਼ਸਰ ਡਾ. ਪਾਰੁਲ ਰਾਏਜ਼ਾਦਾ ਨੇ ਕਿਹਾ ਕਿ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਅਤੇ ਯਕੀਨੀ ਬਣਾਉਣ ਲਈ ਸਵੀਪ ਤਹਿਤ ਕਾਲਜ ਵਿਖੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਕਾਲਜ ਦੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਸੀ-ਵਿਜਿਲ ਐਪ,ਵੋਟਰ ਹੈਲਪ ਲਾਈਨ ਐਪ ਆਦਿ ਨੂੰ ਦਰਸਾਉਂਦੀ ਰੰਗੋਲੀ ਤਿਆਰ ਕੀਤੀ। ਇਸ ਰੰਗੋਲੀ ਨੂੰ ਬਣਾਉਣ ਵਿੱਚ ਕਾਲਜ ਦੀਆਂ ਵਿਦਿਆਰਥਣਾ ਸ਼ਿਵੇਤੀ,ਯਸ਼ਿਕਾ,ਟਿਸ਼ਾ,ਓਜਸ ਨੇ ਅਹਿਮ ਭੂਮਿਕਾ ਨਿਭਾਈ। ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਵਿੰਧਾਨਿਕ ਹੱਕਾਂ ਦੀ ਵਰਤੋਂ ਸੁਚੇਤ ਹੋ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਆਦਿ ਨੂੰ ਤਿਆਰ ਕੀਤਾ ਗਿਆ ਹੈ, ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਸਬੰਧੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ। ਇਸ ਮੌਕੇ ਮੁੱਖੀ ਵਿੱਦਿਅਕ ਮਾਮਲੇ ਡਾ ਮੀਨਾ ਕੁਮਾਰੀ,ਕਾਰਜਕਾਰੀ ਪ੍ਰਿੰਸੀਪਲ ਸੋਨੀਆ,ਮੋਹਿਤਾ ਵਰਮਾ,ਡਾ ਅਰਵਿੰਦਰ ਕੌਰ ਅਤੇ ਡਾ ਰਿਤੂ ਗੋੜ,ਸ੍ਰੀ ਮਨਪ੍ਰੀਤ ਸਿੰਘ, ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਮੌਜੂਦ ਸਨ।