ਲੋੜਵੰਦਾਂ ਦੀ ਮਦਦ ਤੋਂ ਕੋਈ ਹੋਰ ਵੱਡਾ ਪੁੰਨ ਦਾ ਕਾਰਜ ਕੋਈ ਨਹੀਂ : ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਮਹਾਦੀਆਂ ਵਿਖੇ ਬਾਬਾ ਫਰੀਦ ਸਰਬ ਧਰਮ ਸੇਵਾ ਸੁਸਾਇਟੀ ਅਤੇ ਮਿਰਜਾ ਮੁਲਤਾਨੀ ਵੈਲਫੇਅਰ ਸੁਸਾਇਟੀ ਵੱਲੋਂ ਸੰਸਥਾ ਦੇ ਚੇਅਰਮੈਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆ ਸਮੂਹ ਵਿੱਚ ਸ਼ਾਮਿਲ ਹੋਏ। ਸਮਾਜ ਸੇਵਕ ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆਂ ਨੇ ਕਿਹਾ ਕਿ ਹਾਜੀ ਬਾਬਾ ਹਮੇਸ਼ਾ ਹੀ ਜਿੱਥੇ ਲੋੜਵੰਦ ਲੜਕੀਆਂ ਦੇ ਵਿਆਹ ਵਿੱਚ ਸਹਾਇਤਾ ਕਰਦੇ ਹਨ ਉੱਥੇ ਹੀ ਹਰ ਧਰਮ ਦੇ ਧਾਰਮਿਕ ਸਮਾਗਮ ਦੇ ਨਾਲ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਮਾਨ ਵੰਡ ਕੇ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਹਾਜੀ ਬਾਬਾ ਦਿਲਸ਼ਾਦ ਅਹਿਮਦ ਦਾ ਸਹਿਯੋਗ ਕਰਨਾ ਚਾਹੀਦਾ ਹੈ ਤੇ ਆਪਣੀ ਕਮਾਈ ਵਿੱਚੋਂ ਦਸਵੰਧ ਕੱਢ ਕੇ ਕੁਝ ਹਿੱਸਾ ਅਜਿਹੇ ਕਾਰਜਾਂ ਵਿੱਚ ਪਾਉਣ ਦੀ ਲੋੜ ਹੈ। ਹਾਜੀ ਬਾਬਾ ਦਿਲਸ਼ਾਦ ਅਹਿਮਦ ਅਤੇ ਸਲਮਾਨ ਰਹਿਬਰ ਲੁਧਿਆਣਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਸਮਾਜ ਭਲਾਈ ਦੇ ਕਾਰਜਾਂ ਦੇ ਨਾਲ -ਨਾਲ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਕਿਉਂਕਿ ਲੋੜਵੰਦਾਂ ਦੀ ਮਦਦ ਕਰਨਾ ਬਹੁਤ ਵੱਡਾ ਪੁੰਨ ਦਾ ਕਾਰਜ ਹੈ। ਹਾਜੀ ਬਾਬਾ ਦਿਲਸ਼ਾਦ ਅਹਿਮਦ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਉਸ ਧਰਤੀ ਤੇ ਉਹ ਲਗਾਤਾਰ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਸ਼ਹੀਦੀ ਸਭਾ ਵਿੱਚ ਵੀ ਸੰਗਤ ਲਈ ਲੰਗਰ ਦੇ ਨਾਲ ਨਾਲ ਹੋਰ ਰਹਿਣ ਦਾ ਪ੍ਰਬੰਧ ਵੀ ਪਿਛਲੇ ਲੰਬੇ ਸਮੇਂ ਤੋਂ ਕਰਦੇ ਆ ਰਹੇ ਹਨ। ਇਸ ਮੌਕੇ ਹਕੀਮ ਨੂੰ ਸਾਦ ਅਜਹਰੀ, ਮੌਲਾਨਾ ਅਤਾਉੱਲਾ , ਮਹਿਬੂਬ ਅਲੀ, ਸੇਵਾਦਾਰ ਸਦਾਮ ਆਦਿ ਮੌਜੂਦ ਸਨ।