- ਕਿਹਾ, ਵਿਕਰੇਤਾਵਾਂ ਵੱਲੋਂ ਕਿਸਾਨਾਂ ਨੂੰ ਬੀਜ ਤੇ ਦਵਾਈਆਂ ਵੇਚਣ ਸਮੇਂ ਪੱਕਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ
ਫਾਜ਼ਿਲਕਾ 26 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀਜ, ਦਵਾਈਆਂ ਅਤੇ ਖਾਦ ਵਿਕਰੇਤਾਵਾਂ ਤੇ ਸਿਕੰਜਾ ਕੱਸਦਿਆ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵਿਕਰੇਤਾ ਨਕਲੀ ਜਾਂ ਘਟੀਆ ਕੁਆਲਟੀ ਦੇ ਬੀਜ ਜਾਂ ਦਵਾਈਆਂ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਦੁਕਾਨ ਵੀ ਸੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਦੁਕਾਨਦਾਰ ਕਿਸਾਨਾਂ ਨੂੰ ਬੀਜ ਤੇ ਦਵਾਈਆਂ ਵੇਚਣ ਸਮੇਂ ਪੱਕਾ ਬਿੱਲ ਦੇਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸੀਜ਼ਨ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਤੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਕਣਕ ਦੇ ਬੀਜ ਦੀ ਖਰੀਦ ਕੀਤੀ ਜਾਣੀ ਹੈ ਤੇ ਦਕਾਨਦਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਨਕਲੀ ਤੇ ਗੈਰ ਮਿਆਰੀ ਬੀਜ ਕਿਸਾਨਾਂ ਨੂੰ ਸਪਲਾਈ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੀਜ ਦੇਣ ਸਮੇਂ ਦੁਕਾਨਦਾਰ ਕਿਸਾਨਾਂ ਨੂੰ ਪੱਕਾ ਬਿਲ ਦੇਣਾ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬੀਜਾਂ, ਦਵਾਈਆਂ ਅਤੇ ਖਾਦਾਂ ਦੀ ਕਾਲਾਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਕੋਈ ਵੀ ਦੁਕਾਨਦਾਰ ਜੇਕਰ ਖਾਦ ਨੂੰ ਲੋੜ ਤੋਂ ਵੱਧ ਸਟੋਰ ਕਰਦਾ ਪਾਇਆ ਗਿਆ ਤਾਂ ਉਹ ਵੀ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਦੁਕਾਨਦਾਰਾਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਬਿੱਲ ਤੋਂ ਬੀਜ, ਖਾਦ ਤੇ ਸਪਰੇਅ ਨਾ ਵੇਚੀ ਜਾਵੇ। ਉਨ੍ਹਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਆਦਿ ਲੈਣ ਸਮੇਂ ਵਿਕਰੇਤਾਵਾਂ ਤੋਂ ਪੱਕਾ ਬਿਲ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਪੱਕਾ ਬਿਲ ਨਹੀ ਦਿੰਦਾ ਤਾਂ ਉਸ ਦੀ ਸ਼ਿਕਾਇਤ ਖੇਤੀਬਾੜੀ ਦਫਤਰ ਵਿਖੇ ਕੀਤੀ ਜਾਵੇ ਤਾਂ ਜੋ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।