ਫਾਜਿਲਕਾ 5 ਸਤੰਬਰ : ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਤੀ 05.09.2023 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸਾਬੂਆਣਾ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਅਤੇ ਅਧਿਆਪਕ ਦਿਵਸ ਮਨਾਇਆ। ਇਸ ਸੈਮੀਨਾਰ ਵਿਖੇ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ। ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀਆਂ ਨੇੇ ਬੱਚਿਆਂ ਨੂੰ ਜਾਨਕਾਰੀ ਦੇਂਦਿਆਂ ਬੱਚਿਆਂ ਨੂੰੂ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਬਾਦ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਨਕਾਰੀ ਦਿੱਤੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ੍ਰ ਗੁਲਸ਼ਨ ਮਦਾਨ ਜੀ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦਾ ਸੈਮੀਨਾਰ ਲਗਾਊਣ ਲਈ ਧੰਨਵਾਦ ਕੀਤਾ।ਇਸ ਮੌਕੇ ਤੇ ਸਕੂਲ ਦੇ ਲੈਕਚਰਾਰ ਅਤੇ ਅਧਿਆਪਕ ਵੀ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 261500.