ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ : ਰਵਨੀਤ ਬਿੱਟੂ

ਲੁਧਿਆਣਾ, 13 ਅਕਤੂਬਰ 2024 : ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ‘ਚ ਕੀਤਾ। ਉਨ੍ਹਾਂ ਇਸ ਮੌਕੇ ਲੁਧਿਆਣਾ ‘ਚ ਕਾਂਗਰਸੀ ਆਗੂ ਦੀ ਗੱਡੀ ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਦੇ ਵਿਧਾਇਕ ਤੇ ਗੋਲੀ ਚੱਲੀ ਹੈ ਤਾਂ ਕੱਲ੍ਹ ਕੋਈ ਹੋਰ ਵੀ ਹੋ ਸਕਦਾ ਹੈ। ਰਵਨੀਤ ਬਿੱਟੂ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਅਸਤੀਫੇ ਅਤੇ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਤੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਹਾਲੇ ਪਾਰਟੀ ਵੱਲੋਂ ਮੈਂਬਰਸ਼ਿਪ ਕੀਤੀ ਜਾ ਰਹੀ ਹੈ, ਇਸ ਸਬੰਧੀ ਸੀਨੀਅਰ ਲੀਡਰਸ਼ਿਪ ਵੱਲੋਂ ਸਪੱਸ਼ਟੀਕਰਨ ਵੀ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਬਿੱਟੂ ਨੇ ਕਿਸਾਨਾਂ ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਲੀਡਰ ਬਣੇ ਹੋਏ ਹਨ, ਕਿਸਾਨਾਂ ਨੇ ਵੋਟਾਂ ਸਮੇਂ ਕਈ ਪਿੰਡਾਂ ਵਿੱਚ ਬੂਥ ਨਹੀਂ ਲੱਗਣ ਦਿੱਤੇ।ਉਹ ਜਲਦੀ ਹੀ ਇੰਨ੍ਹਾਂ ਦੇ ਚਿਹਰੇ ਨੰਗੇ ਕਰਨਗੇ। ਬਿੱਟੂ ਨੇ ਕਿਹਾ ਕਿ ਕਿਸਾਨ ਲੀਡਰਾਂ ਕਾਰਨ ਪੰਜਾਬ ਦੇ ਕਈ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਨਹੀਂ ਕਿਸਾਨ ਲੀਡਰਾਂ ਬਾਰੇ ਬੋਲ ਰਿਹਾ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਕਿਸਾਨਾਂ ਤੇ ਐਨੇ ਹਮਾਇਤੀ ਹਨ ਤਾਂ ਮੁੱਖ ਮੰਤਰੀ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ।