
ਫ਼ਰੀਦਕੋਟ 21 ਫਰਵਰੀ 2025 : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿਖੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਲਈ ਨਿਊ ਕਰੀਮੀਨਲ ਲਾਅ ਸਬੰਧੀ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਹ ਜਾਣਕਾਰੀ ਰੀਜ਼ਨਲ ਪ੍ਰੋਜੈਕਟਰ ਕੁਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ੍ਰੀ ਵਰੁਣ ਬਾਂਸਲ ਐਡਵੋਕਟ ਵੱਲੋਂ ਤਿੰਨ ਨਵੇਂ ਕਾਨੂੰਨਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਭਾਰਤੀਯ ਨਿਆਂ ਸਹਿਤਾ 2023, ਨਵੇਂ ਕਾਨੂੰਨਾਂ ਦੀ ਪੁਰਾਣੇ ਕਾਨੂੰਨਾਂ ਨਾਲ ਤੁਲਨਾ ਕਰਦੇ ਹੋਏ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਾ. ਮਨੀਸ਼ ਖੁੰਗਰ ਅਸਿਸਟੈਂਟ ਪ੍ਰਫੈਸਰ ਨੇ ਨਵੇਂ ਕਾਨੂੰਨ ਦੀਆਂ ਵਿਸ਼ੇਸ਼ਤਾਵਾਂ, ਭਾਰਤੀਯ ਨਾਗਰਿਕ ਸੁਰੱਖਿਆ ਸਹਿਤਾ 2023 ਅਤੇ ਭਾਰਤੀਯ ਸਾਖਰਤਾ ਅਧਿਨਿਯਮ 2023 ਸਬੰਧੀ ਵਿਸਥਾਰ ਸਹਿਤ ਜਾਣਕਾਰੀ ਕਰਮਚਾਰੀਆਂ ਨਾਲ ਸਾਂਝੀ ਕੀਤੀ। ਕਰਮਚਾਰੀਆਂ ਨੇ ਫੀਡਬੈਕ ਦਿੰਦੇ ਹੋਏ ਇਸ ਪ੍ਰਕਾਰ ਦੇ ਸਿਖਲਾਈ ਪ੍ਰੋਗਰਾਮਾਂ ਤੋਂ ਪ੍ਰਾਪਤ ਲਾਭ ਲਈ ਮਗਸੀਪਾ ਦਾ ਧੰਨਵਾਦ ਪ੍ਰਗਟ ਕੀਤਾ।