ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਨੇ ਇਕ ਕੇਸ ਵਿੱਚ ਲੋੜੀਂਦੇ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਕੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਪੁਲਸ ਵੱਲੋਂ ਭਗੌੜਿਆਂ ਨੂੰ ਫੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਹੌਲਦਾਰ ਰਜਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨੇ ਹਰਭਜਨ ਸਿੰਘ ਵਾਸੀ ਕ੍ਰਿਪਾਲ ਸਿੰਘ ਵਾਲਾ ਜੋ ਕੇ ਪਿਛਲੇ ਸਮੇਂ 2018 ਵਿੱਚ ਇਕ ਕੇਸ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ।ਉਕਤ ਦੋਸ਼ੀ ਵਿਅਕਤੀ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਇਸ ਮੌਕੇ ਮੁਨਸ਼ੀ ਜਗਜੀਵਨ ਸਿੰਘ,ਬਲਜੀਤ ਸਿੰਘ,ਪਰਮਵੀਰ ਸਿੰਘ ਆਦਿ ਹਾਜਰ ਸਨ।