ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। SIT ਸਾਹਮਣੇ ਪੇਸ਼ ਹੋਣ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਮੀਡਿਆ ਸਾਹਮਣੇ ਕਿਹਾ ਕਿ ਉਨ੍ਹਾਂ ਨੂੰ 11 ਵਾਰ SIT ਨੇ ਪੇਸ਼ ਹੋਣ ਲਈ ਸਮਨ ਭੇਜੇ ਸਨ। ਇਸ ਤੋਂ ਬਾਅਦ ਉਹ 7 ਵਾਰ ਪੇਸ਼ ਹੋ ਗਏ ਹਨ, ਪਰ ਕੇਜਰੀਵਾਲ ਨੂੰ ਕਿੰਨੀ ਵਾਰ ਸੰਮਨ ਭੇਜੇ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ ਹਨ। ਮਜੀਠੀਆ ਨੇ ਭਗਵੰਤ ਮਾਨ ਨੂੰ ਘੇਰਦੇ ਹੋਏ ਲਾਰੇਂਸ ਬਿਸ਼ਨੋਈ ਦੇ 2 ਇੰਟਰਵਿਊ ‘ਤੇ ਵੀ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ SIT DGP ਰੈਕ ਦੇ ਅਫਸਰਾਂ ਤੋਂ DIG ਅਫਸਰਾਂ ਤੱਕ ਸਿਮਟ ਕੇ ਰਹਿ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਨਾਲ ਸਿੱਧੇ ਸਵਾਲ ਕਰ ਰਹੇ ਹਨ। ਉਨ੍ਹਾਂ ਇਸ ਦਰਜ ਮਾਮਲੇ ਨੂੰ ਸੀਆਸਤ ਤੋਂ ਪ੍ਰੇਰਿਤ ਹੈ।