- ਜ਼ਿਲ੍ਹੇ ਦੇ 178 ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸੋਲਿਡ ਵੇਸਟ ਮੈਨੇਜਮੈਂਟ ਅਤੇ ਲਿਕਵਿਡ ਵੇਸਟ ਮੈਨੇਜਮੈਂਟ ਤਹਿਤ ਕਰੀਬ 03 ਕਰੋੜ 81 ਲੱਖ 11 ਹਜਾਰ ਰੁਪਏ ਦੀ ਗਰਾਂਟ ਜਾਰੀ- ਡਾ ਪੱਲਵੀ
ਮਾਲੇਰਕੋਟਲਾ 02 ਅਗਸਤ : ਜ਼ਿਲ੍ਹਾ ਮਾਲੇਰਕੋਟਲਾ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਤੋਂ ਓ.ਡੀ.ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦੇ ਕੰਮ ਨੂੰ ਨਿਰਧਾਰਿਤ ਸਮੇਂ ਅਧੀਨ ਮੁਕੰਮਲ ਕਰਕੇ ਮਾਲੇਰਕੋਟਲਾ ਨੂੰ ਗਰੀਨ ਜੋਨ ਵਿੱਚ ਸ਼ਾਮਲ ਹੋਣ ਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ਼) ਸ੍ਰੀ ਸੁਰਿੰਦਰ ਸਿੰਘ,ਓ.ਡੀ.ਐਫ ਪਲੱਸ ਸਕੀਮ ਦੇ ਨੋਡਲ ਅਫ਼ਸਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਇੰਜ. ਗੁਰਵਿੰਦਰ ਸਿੰਘ ਢੀਂਡਸਾ ਦੀ ਸਮੁੱਚੀ ਟੀਮ ਦੀ ਸਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਬੰਧਤ ਵਿਭਾਗਾਂ ਦੇ ਅਣਥੱਕ ਯਤਨਾਂ ਕਾਰਨ ਸੰਭਵ ਹੋਈ ਹੈ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ 176 ਪਿੰਡਾਂ ਵਿੱਚ 25 ਪ੍ਰਤੀਸ਼ਤ ਪਿੰਡਾਂ ਵਿੱਚ ਐਸ.ਡਬਲਿਊ.ਐਮ. (ਸੋਲਿਡ ਵੇਸਟ ਮੈਨੇਜਮੈਂਟ ) ਅਤੇ ਐਲ.ਡਬਲਿਊ.ਐਮ.(ਲਿਕਵਿਡ ਵੇਸਟ ਮੈਨੇਜਮੈਂਟ) ਦਾ ਕੰਮ ਮੁਕੰਮਲ ਹੋਣ ਕਾਰਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਦੇ ਗ੍ਰੀਨ ਜ਼ੋਨ ਵਿੱਚ ਦਾਖਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 178 ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ)ਅਧੀਨ ਸੋਲਿਡ ਵੇਸਟ ਮੈਨੇਜਮੈਂਟ ਅਤੇ ਲਿਕਵਿਡ ਵੇਸਟ ਮੈਨੇਜਮੈਂਟ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਲੋਂ ਕਰੀਬ 03 ਕਰੋੜ 81 ਲੱਖ 11 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ । ਜ਼ਿਲ੍ਹੇ ਦੇ 78 ਪਿੰਡਾਂ ਵਿੱਚ ਕਰੀਬ 03 ਕਰੋੜ 12 ਲੱਖ 25 ਹਜਾਰ ਰੁਪਏ ਦੇ ਲਿਕਵਿਡ ਵੇਸਟ ਮੈਨੇਜਮੈਂਟ ਤਹਿਤ ਅਤੇ 100 ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਲਈ ਕਰੀਬ 38 ਲੱਖ 86 ਹਜਾਰ ਰੁਪਏ ਦੀ ਗਰਾਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ, "ਸਵੱਛ ਭਾਰਤ ਮਿਸ਼ਨ ਦਾ ਬੁਨਿਆਦੀ ਉਦੇਸ਼ ਸਰਕਾਰਾਂ ਨੂੰ ਸਵੱਛ ਅਤੇ ਸਿਹਤਮੰਦ ਵਾਤਾਵਰਣ ਲਈ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਯੋਗ ਬਣਾਉਣਾ ਹੈ।" ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਗ੍ਰਾਮੀਣ ਦੇ ਪਹਿਲੇ ਪੜਾਅ ਅਧੀਨ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੁਚੇ ਪਿੰਡਾਂ ਨੂੰ ਖੁੱਲ੍ਹੇ ‘ਚ ਸ਼ੌਚ ਜਾਣ ਤੋਂ ਮੁਕਤ ਐਲਾਨੇ ਜਾਣ ਬਾਅਦ ਹੁਣ ਇਨ੍ਹਾਂ ਪਿੰਡਾਂ ਦੇ ਲੋਕ ਅਗਲੇ ਪੜਾਅ ਤਹਿਤ ਓ.ਡੀ.ਐਫ. ਪਲੱਸ ਦਾ ਦਰਜਾ ਦਿਵਾਉਣ ਲਈ ਅੱਗੇ ਵੱਧ ਰਹੇ ਹਨ। ਸਿੱਟੇ ਵਜੋਂ ਪਿੰਡਾਂ ‘ਚ ਸਾਫ਼-ਸਫ਼ਾਈ ਅਤੇ ਸਵੱਛਤਾ ਨੂੰ ਤਰਜੀਹ ਮਿਲਣ ਕਰਕੇ ਲੋਕਾਂ ਦੇ ਜੀਵਨ ਦਾ ਪੱਧਰ ਉੱਚਾ ਉਠਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ‘ਚ ਲੋਕਾਂ ਦੇ ਘਰਾਂ ‘ਚ ਪਖਾਨੇ ਮੁਹੱਈਆ ਹੋਣ ਬਾਅਦ ਜ਼ਿਲ੍ਹਾ ਓ.ਡੀ.ਐਫ. ਐਲਾਨਿਆ ਗਿਆ ਸੀ। ਉਨ੍ਹਾਂ ਸਬੰਧਤ ਵਿਭਾਗਾ ਦੇ ਅਧਿਕਾਰੀਆਂ ਨੂੰ ਕਿਹਾ ਉਹ ਆਪਣੀ ਨਿੱਜੀ ਜਿੰਮੇਵਾਰੀ ਸਮਝਦੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਵਾਉਣ । ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ