ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਤੇ ਸਰਪ੍ਰਸਤ ਸ. ਮਲਕੀਤ ਸਿੰਘ ਦਾਖਾ ਨੇ ਦੇਂਦਿਆਂ ਦੱਸਿਆ ਕਿ ਮੁੱਖ ਬੁਲਾਰੇ ਲੁਧਿਆਣਾ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਤੇ ਉੱਘੇ ਲੇਖਕ ਤੇ ਸਾਬਕਾ ਪੁਲਿਸ ਕਮਿਸ਼ਨਰ(ਰੀਟ) ਗੁਰਪ੍ਰੀਤ ਸਿੰਘ ਤੂਰ ਹੋਣਗੇ। ਉਦਘਾਟਨੀ ਭਾਸ਼ਨ ਪੰਜਾਬੀ ਲੇਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੇਣਗੇ। ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐੱਸ ਪੀ ਸਿੰਘ ਮੁੱਖ ਮਹਿਮਾਨ ਵਜੋਂ ਪੁੱਜਣਗੇ ਜਦ ਕਿ ਫ਼ਰੀਦਕੋਟ ਹਲਕੇ ਦੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਪ੍ਰਧਾਨਗੀ ਕਰਨਗੇ। ਕਵੀ ਦਰਬਾਰ ਦੇ ਕਨਵੀਨਰ ਤ੍ਰੈਲੋਚਨ ਲੋਚੀ ਤੇ ਡਾ. ਨਿਰਮਲ ਸਿੰਘ ਜੌੜਾ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਜਾਣ ਵਾਲੇ ਕਵੀ ਦਰਬਾਰ ਵਿੱਚ ਪ੍ਰੋ. ਰਵਿੰਦਰ ਭੱਠਲ,ਡਾ. ਗੁਰਇਕਬਾਲ ਸਿੰਘ,ਸੀ ਮਾਰਕੰਡਾ, ਪਾਲੀ ਦੇਤਵਾਲੀਆ, ਸਹਿਜਪ੍ਰੀਤ ਸਿੰਘ ਮਾਂਗਟ, ਜਸਬੀਰ ਢਿੱਲੋਂ ਦਾਵਰ (ਗੁਜਰਾਤ) ਬਲਦੇਵ ਸਿੰਘ ਝੱਜ,ਡਾ. ਅਸ਼ਵਨੀ ਭੱਲਾ,ਜਸਵੀਰ ਝੱਜ,ਪ੍ਰਭਜੋਤ ਸੋਹੀ,ਮਨਜਿੰਦਰ ਧਨੋਆ,ਰਾਜਦੀਪ ਤੂਰ,ਦਵਿੰਦਰ ਕੌਰ (ਕਲਕੱਤਾ) ਗੁਰਦਿਆਲ ਸ਼ੌਂਕੀ, ਤੇਜਿੰਦਰ ਮਾਰਕੰਡਾ,ਹਰਬੰਸ ਮਾਲਵਾ,ਹਰਸਿਮਰਤ ਕੌਰ,ਅਮਰਜੀਤ ਸ਼ੇਰਪੁਰੀ, ਜਸਪ੍ਰੀਤ ਫਲਕ, ਪਰਮਜੀਤ ਕੌਰ ਮਹਿਕ ਤੇ ਬਲਦੇਵ ਸਿੰਘ ਝੱਜ ਸ਼ਾਮਿਲ ਹੋਣਗੇ। ਇਸ ਸਮਾਗਮ ਨੂੰ ਮਾਲਵਾ ਟੀ ਵੀ ਵੱਲੋਂ ਲਾਈਵ ਟੈਲੀਕਾਸਟ ਕੀਤਾ ਜਾਵੇਗਾ।