ਮਾਨਸਾ, 11 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੂੰ ਅੱਜ ਮਾਲਵਾ ਸੱਭਿਆਚਾਰ ਮੰਚ ਵੱਲੋਂ 'ਸ਼ੁਭਦੀਪ ਮਮਤਾ' ਐਵਾਰਡ ਅਤੇ ਗੋਲਡ ਮੈਡਲ ਦੇ ਕੇ ਪਿੰਡ ਮੂਸਾ ਵਿਖੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਮੰਚ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਵਿਕਰਮ ਮੋਫਰ ਤੋਂ ਇਲਾਵਾ 31 ਮੈਂਬਰ ਮੂਸਾ ਪਿੰਡ ਪੁੱਜੇ। ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮਾਲਵਾ ਸੱਭਿਆਚਾਰ ਮੰਚ ਮਾਣ ਮਹਿਸੂਸ ਕਰਦਾ ਹੈ ਕਿ ਪੱਗ ਅਤੇ ਪੰਜਾਬੀ ਨੂੰ ਦੁਨੀਆ ਭਰ ਵਿੱਚ ਲਿਜਾਣ ਵਾਲੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸਨਮਾਨਿਤ ਕੀਤਾ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਮਾਲਵਾ ਸੱਭਿਆਚਾਰ ਮੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਸ ਨੂੰ ਅੱਜ ਮਾਣ- ਸਨਮਾਨ ਮਿਲ ਰਿਹਾ ਹੈ, ਉਹ ਸਭ ਦੇਣ ਉਸ ਦੇ ਪੁੱਤਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹੈ। ਜਿਸ ਨੇ ਪੰਜਾਬੀ ਨੂੰ ਦੁਨੀਆਂ ਭਰ ਵਿੱਚ ਇੱਕ ਵੱਖਰੀ ਪਹਿਚਾਣ ਦਵਾਈ ਹੈ।