ਫਰੀਦਕੋਟ 28 ਜੁਲਾਈ : ਲੋਕਪਾਲ ਮਗਨਰੇਗਾ ਜਿਲ੍ਹਾ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ ਬਲਾਕ ਫਰੀਦਕੋਟ ਵਿਖੇ ਮਗਨਰੇਗਾ ਦੇ ਕੰਮਾਂ ਬਾਰੇ ਜਾਣਕਾਰੀ ਲੈਣ ਲਈ ਮਗਨਰੇਗਾ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀਆਂ ਜੋ ਵੀ ਸ਼ਿਕਾਇਤਾਂ ਆਉਂਦੀਆਂ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਮਗਨਰੇਗਾ ਦੇ ਵਿਕਾਸ ਦੇ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਮਗਨਰੇਗਾ ਐਕਟ ਤਹਿਤ ਜਾਰੀ ਹਦਾਇਤਾਂ ਅਨੁਸਾਰ ਕੀਤੀ ਜਾਵੇ ਅਤੇ ਰਿਕਾਰਡ ਮੁਕੰਮਲ ਰੱਖਿਆ ਜਾਵੇ ।