ਫਰੀਦਕੋਟ 26 ਜੂਨ : ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦੇ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸ ਸੂਬੇ ਦਾ ਹਰ ਬੱਚਾ ਚੰਗੀ ਸਿੱਖਿਆ ਪ੍ਰਾਪਤ ਕਰੇ। ਇਸ ਮੰਤਵ ਦੀ ਪੂਰਤੀ ਦੇ ਲਈ ਹਰ ਸੰਭਵ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਇੱਕਤਰ ਕੀਤੀ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਜਾਂ ਕੋਈ ਵੀ ਹੋਰ ਕਮੀ ਸਬੰਧੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹੇ ਦੇ 245 ਸਕੂਲਾਂ ਵਿੱਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਕੂਲ ਆਫ ਐਮੀਨਾਸ ਸਬੰਧੀ ਵੇਰਵਾ ਇਕੱਤਰ ਕੀਤਾ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਆਫ ਐਮੀਨਾਸ ਸਬੰਧੀ ਜੇਕਰ ਕਿਸੇ ਵੀ ਤਰ੍ਹਾਂ ਦੀ ਕਮੀ ਪੇਸ਼ ਆ ਰਹੀ ਹੈ ਤਾਂ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ।