‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਲੋਹਟਬੱਦੀ ਵਿਖੇ ਪੁਲਿਸ ਵੱਲੋਂ ਮੀਟਿੰਗ ਕੀਤੀ ਗਈ।

  • ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ : ਡੀਐਸਪੀ ਇੰਦਰਜੀਤ ਸਿੰਘ

ਰਾਏਕੋਟ, 02 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਨੇੜਲੇ ਪਿੰਡ ਲੋਹਟਬੱਦੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਾਇਮ ਅਗੇਸਟ ਵੋਮੈਨ ਅਤੇ ਚਿਲਡਰਨ ਲੁਧਿਆਣਾ ਦਿਹਾਤੀ ਦੇ ਡੀਐਸਪੀ ਇੰਦਰਜੀਤ ਸਿੰਘ (ਵਾਧੂ ਚਾਰਜ ਰਾਏਕੋਟ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਥਾਣਾ ਸਦਰ ਰਾਏਕੋਟ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਲੋਹਟਬੱਦੀ ਚੌਂਕੀ ਦੇ ਇੰਚਾਰਜ ਕੁਲਦੀਪ ਸਿੰਘ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਸਪੀ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਵਿਸ਼ੇਸ਼ ਮੁਹਿੰਮ ਯੁੱਧ ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਹੈ, ਤਾਂ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਇੱਕਲਿਆ ਨਸ਼ਿਆਂ ਨੂੰ ਖ਼ਤਮ ਨਹੀਂ ਕਰ ਸਕਦੀ, ਜਿਸ ਲਈ ਲੋਕਾਂ ਦੇ ਸਾਥ ਦੀ ਲੋੜ ਹੈ। ਡੀਐਸਪੀ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਜਾਂ ਇਲਾਕੇ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਬਾਰੇ ਉਨ੍ਹਾਂ ਨੂੰ ਸੂਚਿਤ ਕਰੋ, ਸੂਚਨਾਂ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਸ ਨਾਲ ਗੱਲਬਾਤ ਕਰਕੇ ਨਸ਼ਾ ਛਡਾਉਣ ਲਈ ਪ੍ਰੇਰਿਤ ਕਰੋ ਅਤੇ ਉਸਦਾ ਇਲਾਜ ਕਰਵਾਓ। ਇਸ ਮੌਕੇ ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ। ਇਲਾਕੇ ਵਿੱਚ ਕਿਸੇ ਵੀ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ।