
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਬਣੀਆ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ /ਸਕੀਮਾਂ ਸਬੰਧੀ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇਹਨਾਂ ਸਿਹਤ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ 20 ਫਰਵਰੀ ਤੋਂ 31 ਮਾਰਚ ਤੱਕ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ, ਮੁਫਤ ਇਲਾਜ ਕਰਨ ਅਤੇ ਇਹਨਾਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮੁਹਿੰਮ ਵਿੱਡੀ ਗਈ ਹੈ , ਜਿਸ ਵਿੱਚ 30 ਸਾਲ ਤੋਂ ਉੱਪਰ ਦੇ ਵਿਅਕਤੀਆਂ ਦਾ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਭਾਰ ,ਹਾਈਟ, ਕੈਂਸਰ ਆਦਿ ਦੀ ਜਾਂਚ ਕੀਤੀ ਜਾਂਚ ਕਰ ਜਾ ਰਹੀ ਹੈ ਅਤੇ ਇਹਨਾਂ ਬਿਮਾਰੀਆਂ ਤੋਂ ਪੀੜਿਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਸਿਹਤ ਕੇਂਦਰਾਂ ਵਿੱਚ ਮੁਫਤ ਇਲਾਜ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਸਰਕਾਰ ਵੱਲੋਂ100 ਦਿਨਾਂ ਟੀਬੀ ਵਿਰੋਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ ਜਿਸ ਵਿੱਚ ਸਕਰੀਨਿੰਗ ਦੌਰਾਨ ਪਾਜੇਟਿਵ ਪਾਏ ਜਾਣ ਵਾਲੇ ਟੀਬੀ ਦੇ ਮਰੀਜ਼ਾਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਕਮੇਟੀਆਂ ਦੀ ਮੀਟਿੰਗ ਕਰਕੇ ਸਰਕਾਰ ਦੀਆਂ ਇਹਨਾਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਅਮਰੀਕ ਸਿੰਘ ਚੀਮਾ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਐਸ.ਐਮ.ਓ ਡਾ ਕੇਡੀ ਸਿੰਘ, ਡੀਪੀਐਮ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗਗਨ ਥੰਮਣ ਆਦਿ ਹਾਜਰ ਸਨ।