ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ


 ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ 'ਤੇ ਕਰੀਬ 92 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਦੁਹਰਾਇਆ ਕਿ ਉਹ ਹਲਕਾ ਉੱਤਰੀ ਦੇ ਵਸਨੀਕਾਂ ਦੀ ਰਿਣੀ ਹਨ ਅਤੇ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਨੇੜੇ ਹੋ ਕੇ ਸੁਣੀਆਂ ਜਾਣਗੀਆਂ ਅਤੇ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਐਸ.ਡੀ.ਓ. ਵਨੀਤ ਸ਼ਰਮਾ, ਜੇ.ਈ. ਅੰਕੁਸ਼ ਸ਼ਰਮਾ ਤੋਂ ਇਲਾਵਾ ਐਨ.ਕੇ. ਸ਼ਰਮਾ, ਪੁਸ਼ਪਿੰਦਰ ਭਨੌਟ, ਰਵਿੰਦਰ ਸੈਣੀ, ਨਰਿੰਦਰ ਭਾਰਦਵਾਜ, ਬੌਬੀ ਸੈਣੀ, ਰਮੇਸ਼ ਸ਼ੁਕਲਾ, ਦੀਪਕ ਜੈਨ, ਅਸ਼ੋਕ ਸਹਿਗਲ, ਗੋਪਾਲ, ਅਰੁਣ ਵੀ ਮੌਜੂਦ ਵੀ ਸੀ।