- ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਵਿੱਚ ਖੇਡ ਸਭਿਆਚਾਰ ਪੈਦਾ ਕਰਕੇ ਨਵੇਂ ਯੁੱਗ ਦੀ ਸੁਰੂਅਤ ਕਰਨ ਵੱਲ ਵਧਦੇ ਕਦਮ- ਵਿਧਾਇਕ ਮਾਲੇਰਕੋਟਲਾ
- ਖਿਡਾਰੀਆਂ ਦੀ ਪਨੀਰੀ ਪੈਦਾ ਕਰਨ ਵਿੱਚ ਸਹਾਇਕ ਹੋਣਗੀਆਂ ਖੇਡਾ ਵਤਨ ਪੰਜਾਬ ਦੀਆਂ- ਡਾ ਜਮੀਲ ਉਰ ਰਹਿਮਾਨ
- ਰਾਜ ਭਰ ਤੋਂ ਆਏ ਵਾਲੀਬਾਲ ਸ਼ੂਟਿੰਗ ਦੇ ਖਿਡਾਰੀਆਂ ਨੇ ਦਿਖਾਏ ਜੌਹਰ
ਮਾਲੇਰਕੋਟਲਾ 12 ਅਕਤੂਬਰ : 'ਖੇਡਾਂ ਵਤਨ ਪੰਜਾਬ ਦੀਆਂ 2023 ' ਤਹਿਤ ਰਾਜ ਪੱਧਰੀ ਵਾਲੀਬਾਲ ਸ਼ੂਟਿੰਗ ਦੇ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਰਵਾਇਆ। ਇਸ ਮੌਕੇ ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਵੀ ਮੌਜੂਦ ਸਨ। ਵਿਧਾਇਕ ਮਾਲੇਰਕੋਟਲਾ ਨੇ ਖੇਡ ਜਗਤ ਦੇ ਪ੍ਰੇਮੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਵਤਨ ਪੰਜਾਬ-2023 ਦੀਆਂ ਦੇ ਇਸ ਮਹਾਂਕੁੰਭ ਵਿੱਚ ਰਾਜ ਭਰ ਤੋਂ ਆਏ ਸਾਡੇ ਹੋਣਹਾਰ ਖਿਡਾਰੀਆਂ ਨੂੰ ਦੇਖਕੇ ਉਨ੍ਹਾਂ ਦਾ ਮਨ ਖੁਸ਼ ਹੋ ਗਿਆ ਹੈ ਅਤੇ ਇਹ ਖੇਡਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਵਾਉਣਾ ਖੇਡ ਸਭਿਆਚਾਰ ਪੈਦਾ ਕਰਕੇ ਨਵੇਂ ਯੁੱਗ ਦੀ ਸੁਰੂਅਤ ਕਰਨ ਵੱਲ ਵਧਦੇ ਕਦਮਾਂ ਦੀ ਸ਼ੁਰੂਆਤ ਹੈ ਅਤੇ ਇਹ ਖੇਡਾ ਚਿਤਵੇ ਰੰਗਲੇ ਪੰਜਾਬ ਨੂੰ ਸੱਚ ਸਾਬਤ ਕਰਨ ਵੱਲ ਵਧਦੇ ਕਦਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਸਮੇਤ ਖੇਡਾਂ ਨੂੰ ਪ੍ਰਫੁਲਤ ਕਰਨ ਵਾਲੇ ਅਦਾਰਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਪ੍ਰੰਤੂ ਪਹਿਲੀ ਵਾਰ ਆਮ ਲੋਕਾਂ ਦੀ ਪੰਜਾਬ ਵਿੱਚ ਬਣੀ ਸਰਕਾਰ ਸਿਹਤ ,ਵਿਦਿਆ ਅਤੇ ਹੋਰ ਮੁਢਲੀ ਲੋੜਾਂ ਦੇ ਖੇਤਰਾਂ ਵਿੱਚ ਹਰ ਰੋਜ ਨਵੀਆਂ ਅਬਾਰਤਾ ਲਿਖ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਖੇਡਾ ਪੰਜਾਬ ਦੇ ਪਿੰਡਾਂ, ਦੂਰ ਦਰਾਡੇ ਦੇ ਇਲਾਕਿਆ ਤੋਂ ਉਲੰਪੀਅਨ, ਏਸ਼ੀਅਨ ਖੇਡਾਂ ਅਤੇ ਕਾਮਨਵੈਲਥ ਖੇਡਾਂ ਦੇ ਖਿਡਾਰੀਆਂ ਦੀ ਪਨੀਰੀ ਪੈਦਾ ਕਰਨਗੀਆਂ, ਜਿਸ ਨੂੰ ਭਗਵੰਤ ਸਿੰਘ ਮਾਨ ਦੀ ਸਰਕਾਰ ਸੰਭਾਲੇਗੀ । ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਸਾਰੇ ਖਿਡਾਰੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ । ਜ਼ਿਲ੍ਹਾ ਖੇਡ ਅਫਸਰ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਖੇਡ ਵਿਭਾਗ ਪੰਜਾਬ ਵਲੋਂ ਜੇਤੂ ਖਿਡਾਰੀਆਂ ਨੂੰ ਬਾਅਦ ਵਿੱਚ ਨਕਦ ਇਨਾਮ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ ਜਿਸ ਵਿੱਚ ਪਹਿਲੇ ਸਥਾਨ ਹਾਸ਼ਲ ਕਰਨ ਵਾਲੇ ਖਿਡਾਰੀ ਨੂੰ 10,000 ਰੁਪਏ, ਦੂਸਰੇ ਸਥਾਨ 7,000 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੂੰ 5,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਵਾਲੀਬਾਲ ਸ਼ੂਟਿੰਗ ਦੇ ਮੈਚ ਸ਼ੁਰੂ ਕਰਵਾਏ ਗਏ। ਇਸ ਮੌਕੇ ਅਸ਼ਰਫ ਅਬਦੁੱਲਾ, ਪ੍ਰਿੰਸੀਪਲ ਸ.ਸ.ਸ.ਸਕੂਲ ਅਮਰਗੜ੍ਹ ਸ੍ਰੀਮਤੀ ਵਿਨੋਦ ਬਾਲਾ, ਸ੍ਰੀ ਕੁਲਦੀਪ ਸਿੰਘ ਝੁਨੇਰ, ਪ੍ਰਧਾਨ ਜਿਲ੍ਹਾ ਵਾਲੀਬਾਲ ਸੂਟਿੰਗ ਐਸੋਸੀਏਸ਼ਨ, ਸ਼੍ਰੀ ਅਜੈ ਨਾਗਰ, ਸ੍ਰੀ ਬਹਾਦਰ ਸਿੰਘ, ਡਾ: ਵਾਹਿਦ, ਡਾ: ਮਨਪ੍ਰੀਤ ਸਿੰਘ, ਵਿਸ਼ਾਲ ਕੁਮਾਰ ਅਤੇ ਡਾ: ਬੇਅੰਤ ਸਿੰਘ, ਜਿਲ੍ਹਾ ਖੇਡ ਦਫਤਰ ਦੇ ਸਮੂਹ ਕੋਚਿਜ ਅਤੇ ਸਟਾਫ, ਸਿੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।