- ਫਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰੋਜ਼ਾਨਾ ਰਾਸ਼ਨ ਕਿੱਟਾਂ ਅਤੇ ਹਰੇ ਚਾਰੇ ਦੀ ਕੀਤੀ ਜਾ ਰਹੀ ਹੈ ਵੰਡ
- ਪਿੰਡ ਨੂਰਸ਼ਾਹ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਕਿੱਟਾਂ ਅਤੇ ਪਸੂਆਂ ਲਈ ਚਾਰਾ ਮੁਹੱਈਆ ਕਰਵਾਇਆ ਗਿਆ
ਫਾਜਿ਼ਲਕਾ 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਹਰ ਸੰਭਵ ਮਦਦ ਲਈ ਸਿਰਤੋੜ ਯਤਨ ਕਰ ਰਹੀ ਹੈ, ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਪਾਲ ਸਿੰਘ ਸਵਨਾ ਵਲੋਂ ਪਿੰਡ ਨੂਰਸ਼ਾਹ ਦੇ ਪਿੰਡ ਵਿੱਚ ਲਗਭਗ 450 ਪਰਿਵਾਰਾਂ ਨੁੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਤੋਂ ਇਲਾਵਾ ਵਿਧਾਇਕ ਸਵਨਾ ਵੱਲੋਂ ਗਿੱਦੜਭੈਣੀ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ। ਵਿਧਾਇਕ ਸਵਨਾ ਨੇ ਪਿੰਡ ਨੂਰਸ਼ਾਹ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਤਲੁਜ ਕਰੀਕ ਦੇ ਪਾਰ ਪਿੰਡ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰ ਹਨ ਜਿੱਥੇ ਪਾਣੀ ਜ਼ਿਆਦਾ ਭਰ ਜਾਣ ਨਾਲ ਇੱਥੇ ਖੜੇ ਹਰੇ ਚਾਰੇ ਦੀ ਕਟਾਈ ਸੰਭਵ ਨਹੀਂ ਸੀ ਤੇ ਇੱਥੋਂ ਦੇ ਲੋਕਾਂ ਨੂੰ ਖਾਣ ਪੀਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਲਗਾਤਾਰ ਹੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਕੁਦਰਤ ਦੀ ਕਰੋਪੀ ਦੌਰਾਨ ਉਨ੍ਹਾਂ ਦਾ ਜੀਵਨ ਕੁਝ ਸੁਖਾਲਾ ਹੋ ਸਕੇ।
ਉਨ੍ਹਾਂ ਕਿਹਾ ਕਿ ਉਹ ਲਗਭਗ 22 ਦਿਨਾਂ ਤੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤੇ ਹੱਲ ਕਰਨ ਲਈ ਵੀ ਹਰ ਸੰਭਵ ਯਤਨ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕਿਸਾਨਾਂ ਦਾ ਜੀਵਨ ਪੱਧਰ ਕੁਝ ਸੁਖਾਲਾ ਹੋ ਸਕੇ। ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਵੱਲੋਂ ਰਾਹਤ ਕਾਰਜਾਂ ਦੀ ਵੰਡ ਦੀ ਸ਼ਲਾਘਾ ਕੀਤੀ ਗਈ।