
ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰੀਦਕੋਟ ਦਿਹਾਤੀ -1 ਦੀਆਂ ਗਲੀਆਂ ਦੇ ਸਾਰੇ ਮਤੇ ਪਾਸ ਕਰਵਾਏ ਜਾ ਚੁੱਕੇ ਹਨ ਅਤੇ ਸਾਰੀ ਗਲੀਆਂ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਦਿਹਾਤੀ -1 ਫਰੀਦਕੋਟ ਦੀਆਂ ਸਾਰੀਆਂ ਗਲੀਆਂ ਇੱਕ ਤੋਂ ਬਾਅਦ ਇੱਕ ਬਣਾ ਦਿੱਤੀਆਂ ਜਾਣਗੀਆਂ। ਸ. ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁੰਦਰ ਨਗਰ ਵਿੱਚ ਜਿੱਥੇ ਕਿਤੇ ਵੀ ਵਾਟਰ ਸਪਲਾਈ ਦੀ ਪਾਈਪ ਲਾਈਨ ਨਹੀਂ ਪਈ ਹੋਈ ਉਸ ਲਈ ਵੀ ਫੰਡਾਂ ਦਾ ਪ੍ਰਬੰਧ ਹੋ ਚੁੱਕਾ ਹੈ ਅਤੇ ਗਲੀਆਂ ਬਣਾਉਣ ਤੋਂ ਪਹਿਲਾਂ ਉਹ ਵੀ ਪਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਪੰਚਾਇਤਾਂ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਨਗੇ ਅਤੇ ਪਿੰਡਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ ,ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲੇ ਗੋਪਾਲ ਕ੍ਰਿਸ਼ਨ ਜੋਸ਼ੀ ਸਰਪੰਚ ਦਿਹਾਤੀ -1 ਤੋਂ ਇਲਾਵਾ ਸਾਰੀ ਪੰਚਾਇਤ ਮੈਂਬਰ ਮੌਜੂਦ ਸਨ।