- ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤੀ ਚਰਚਾ
ਬਟਾਲਾ, 26 ਸਤੰਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਵਿਚਾਲੇ ਸ਼ਹਿਰ ਦੀ ਸੁੰਦਰਤਾ, ਬਟਾਲਾ ਸ਼ਹਿਰ ਵਿਚਲੇ ਧਾਰਮਿਕ ਤੇ ਇਤਿਹਾਸਕ ਵਿਰਾਸਤ ਨੂੰ ਹੋਰ ਪ੍ਰਫੁਲਿਤ ਕਰਨ ਅਤੇ ਵਿਕਾਸ ਕਾਰਜਾਂ ਸਮੇਤ ਵੱਖ ਵੱਖ ਪਹਿਲੂਆਂ ਦੇ ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਬਟਾਲਾ ਦੀ ਸੁੰਦਰਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਸ਼ਹਿਰ ਅੰਦਰ ਚੌਂਕਾ ਨੂੰ ਚੌੜਾ ਕੀਤਾ ਗਿਆ ਹੈ ਅਤੇ ਸੁੰਦਰ ਬਣਾਇਆ ਜਾ ਰਿਹਾ ਹੈ। ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਦਾ ਬੁੱਤ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਅਗਰਸੈਨ ਚੌਂਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸ਼ਹਿਰ ਵਿਚਲੀ ਲਾਇਬਰੇਰੀ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਅੰਦਰ ਹੈਰੀਟੇਜ ਸਟਰੀਟ ਲਾਈਟਸ ਲਗਾਈਆਂ ਗਈਆਂ ਹਨ। ਉਨਾ ਦੱਸਿਆ ਕਿ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਵੱਖ ਵੱਖ ਵਿਕਾਸ ਕਾਰਜ ਸ਼ਹਿਰ ਅੰਦਰ ਸੁਰੂ ਹੋਣਗੇ। ਇਸ ਮੌਕੇ ਯਸ਼ਪਾਲ ਚੌਹਾਨ, ਸਾਬਕਾ ਮੈਨੇਜਰ ਅਤਰ ਸਿੰਘ, ਐਮ. ਸੀ. ਬਲਵਿੰਦਰ ਸਿੰਘ ਮਿੰਟਾ, ਜਤਿੰਦਰ ਸਿੰਮੀ, ਰਵਿੰਦਰ ਸੋਨੀ, ਰਿੰਪੀ ਕੁੰਡਾ, ਵਿਕੀ ਚੋਹਾਨ, ਦਿਲਬਾਗ ਸਿੰਘ, ਰਾਣਾ ਏ. ਵੀ.ਐਮ ਸਕੂਲ ਤੇ ਬੰਟੀ ਟਰੇਂਡਜ ਆਦਿ ਮੋਜੂਦ ਸਨ।