- ਕਿਹਾ- ਪੰਜਾਬ ਸਰਕਾਰ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ
ਬਟਾਲਾ, 9 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫਟਿੰਗ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਟਰੈਕਰ ਵੀ ਲਗਾਏ ਗਏ ਹਨ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਮਾਰਕਿਟ ਕਮੇਟੀ ਦੇ ਸੈਕਰਟੀ ਸਾਹਿਬ ਸਿੰਘ, ਸੁਪਰਵਾਈਜਰ ਪਰਮਜੀਤ ਸਿੰਘ, ਹਰਬੰਸ ਸਿੰਘ ਚੈਨੇਵਾਲ, ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰÇੁਪੰਦਰ ਸਿੰਘ, ਬੰਟੀ ਟਰਂੈਡਜ, ਮਨਦੀਪ ਸਿੰਘ ਸਰਪੰਚ ਨੋਸ਼ਹਿਰਾ ਮੱਝਾ ਸਿੰਘ, ਗੁਰਬਿੰਦਰ ਸਿੰਘ ਜੋਲੀ, ਆਸ਼ੂ ਅਗਰਵਾਲ, ਸੁੱਖ ਸਾਰਚੂਰ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।