ਰਾਏਕੋਟ, 10 ਮਾਰਚ (ਚਮਕੌਰ ਸਿੰਘ ਦਿਉਲ) : ਭਾਰਤ ਜੋੜੋ ਯਾਤਰਾ ਦੀ ਸਫ਼ਲਤਾ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਹਰੇਕ ਵਿਅਕਤੀ ਤੱਕ ਆਪਣੀ ਪਹੁੰਚ ਬਨਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੱਥ ਨਾਲ ਹੱਥ ਜੋੜੋ ਮੁਹਿੰਮ ਸਬੰਧੀ ਐਮ.ਪੀ ਡਾ. ਅਮਰ ਸਿੰਘ ਵਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਵਿੱਚ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਤੋਂ ਇਲਾਵਾ ਕਾਂਗਰਸ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਅਤੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵੀ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਐਮ.ਪੀ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ’ਚ ਕੀਤੀ ਗਈ ‘ਭਾਰਤ ਜੋੜੋ ਯਾਤਰਾ’ ਨੂੰ ਦੇਸ਼ ਦੇ ਲੋਕਾਂ ਦਾ ਜਿਸ ਤਰਾਂ ਵੱਧ ਚੜ੍ਹ ਕੇ ਸਹਿਯੋਗ ਮਿਲਿਆ ਹੈ, ਉਸ ਨੂੰ ਦੇਖਦੇ ਹੋਏ ਕਾਂਗਰਸ ਹਾਈਕਮਾਨ ਨੇ ਲੋਕਾਂ ਤੱਕ ਪਹੁੰਚਣ ਦੀ ਇਸ ਮੁਹਿੰਮ ਨੂੰ ਅੱਗੇ ਤੋਰਦੇ ਹੋਏ ‘ਹੱਥ ਨਾਲ ਹੱਥ ਜੋੜੋ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ ਕਾਂਗਰਸੀ ਆਗੂ ਅਤੇ ਵਰਕਰ ਲੋਕਾਂ ਦੇ ਘਰ ਤੱਕ ਆਪਣੀ ਪਹੁੰਚ ਬਨਾਉਣਗੇ ਤਾਂ ਜੋ ਕਾਂਗਰਸ ਪਾਰਟੀ ਅਤੇ ਸੱਤਾਧਾਰੀ ਪਾਰਟੀਆਂ ਦੀਆਂ ਕਾਰਗੁਜ਼ਾਰੀਆਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਨਾਉਣ ਲਈ ਦਿਨ ਰਾਤ ਇੱਕ ਕਰ ਦੇਣ ਤਾਂ ਜੋ ਆਉਣ ਵਾਲੀਆਂ 2024 ਦੀਆਂ ਆਮ ਚੋਣਾਂ ਤੱਕ ਲੋਕ ਸੱਤਾਧਾਰੀ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੀਆਂ ਗਈਆਂ ਵਾਅਦਾ ਖਿਲਾਫ਼ੀਆਂ ਪ੍ਰਤੀ ਜਾਗਰੁਕ ਹੋ ਸਕਣ। ਇਸ ਮੌਕੇ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸੂਬੇ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਭੁਲਾ ਕੇ ਸੱਤਾ ਦੇ ਨਸ਼ੇ ’ਚ ਚੂਰ ਹੋ ਕੇ ਲੋਕ ਵਿਰੋਧੀ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਦੀ ਤਰਾਂ ਆਮ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਪਸੀ ਗਿਲੇ ਸ਼ਿਕਵੇ ਦੂਰ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਵੀ ਗੱਲ ਆਖੀ। ਸਮਾਗਮ ਦੌਰਾਨ ਆਪਣੇ ਸੰਬੋਧਨ ’ਚ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਨੇ ‘ਸਬਕਾ ਸਾਥ –ਸਬਕਾ ਵਿਕਾਸ’ ਦਾ ਨਾਅਰਾ ਦੇ ਕੇ ਸੱਤਾ ਹਾਸਲ ਕੀਤੀ, ਪਰੰਤੂ ਸੱਤਾ ’ਚ ਆਉਣ ਤੋਂ ਬਾਅਦ ਉਹ ਕੇਵਲ ਆਪਣੇ ਕੁਝ ਉਦਯੋਗਪਤੀ ਮਿੱਤਰਾਂ ਦਾ ਹੀ ਵਿਕਾਸ ਕਰ ਰਹੇ ਹਨ। ਇਸੇ ਤਰਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਹਾਸਲ ਕਰਨ ਤੋਂ ਪਹਿਲਾਂ ਲੋਕਾਂ ਨੂੰ ਕਈ ਤਰਾਂ ਦੇ ਸੁਫ਼ਨੇ ਦਿਖਾ ਰਹੀ ਸੀ, ਪ੍ਰੰਤੂ ਸੱਤਾ ਹਾਸਲ ਕਰਨ ਤੋਂ ਪਾਰਟੀ ਆਗੂਆਂ ਨੇ ਲੋਕਾਂ ਤੋਂ ਦੂਰੀ ਬਣਾ ਲਈ ਹੈ, ਜਿਸ ਕਾਰਨ ਸੂਬੇ ਦੇ ਲੋਕ ਆਪ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਜਗਦੀਪ ਸਿੰਘ ਰੱਤੋਵਾਲ, ਏਵੰਤ ਜੈਨ ਅਤੇ ਕੌਂਸਲਰ ਇਮਰਾਨ ਖਾਨ ਵਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਪ੍ਰਭਦੀਪ ਸਿੰਘ ਨਾਰੰਗਵਾਲ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਇਮਰਾਨ ਖਾਨ, ਕੁਲਦੀਪ ਸਿੰਘ ਪੱਖੋਵਾਲ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਮੇਜਰ ਸਿੰਘ ਗਿੱਲ, ਵਿਨੋਦ ਜੈਨ (ਪੁਜਾਰੀ ਫੀਡ) ਜੋਗਿੰਦਰਪਾਲ ਜੱਗੀ ਮੱਕੜ, ਏਬੰਤ ਜੈਨ, ਸਰਪੰਚ ਲਖਵੀਰ ਸਿੰਘ ਚੌਧਰੀ ਲੋਹਟਬੱਦੀ, ਬਲਾਕ ਪ੍ਰਧਾਨ ਸੁਧਾਰ ਜਗਦੀਪ ਸਿੰਘ ਬਿੱਟੂ ਰੱਤੋਵਾਲ, ਸੰਦੀਪ ਸਿੰਘ ਸਿੱਧੂ, ਨਿਰੰਜਣ ਸਿੰਘ ਕਾਲਾ ਜਲਾਲਦੀਵਾਲ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਸੁਖਦੇਵ ਸਿੰਘ ਸਿਵੀਆਂ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ ਬੋਪਾਰਾਏ, ਸਰਪਂਚ ਜਗਦੇਵ ਸਿੰਘ ਰੂਪਾਪੱਤੀ, ਜਸਵੀਰ ਸਿੰਘ ਅੱਬੂਵਾਲ, ਰਛਪਾਲ ਸਿੰਘ ਸੀਲੋਆਣੀ, ਅਮਰੀਕ ਸਿੰਘ ਨੰਬਰਦਾਰ, ਕੇ,ਕੇ ਸ਼ਰਮਾ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਸੁਖਵੀਰ ਸਿੰਘ ਰਾਏ, ਬਲਜੀਤ ਸਿੰਘ ਹਲਵਾਰਾ, ਯੂਥ ਆਗੂ ਅਰਸ਼ਦ ਖਾਨ, ਗੋਲੂ ਕਲਸੀਆਂ ਸਰਪੰਚ, ਕਮਲਪ੍ਰੀਤ ਸਿੰਘ ਬੁੱਟਰ, ਡਾਕਟਰ ਮਨਜੀਤ ਸਿੰਘ ਬਿੰਜਲ, ਡਾ.ਅਰੁਣਦੀਪ ਸਿੰਘ ਤਲਵੰਡੀ,ਪੰਚ ਜਗਦੇਵ ਸਿੰਘ ਬੱਸੀਆਂ, ਸਰਪੰਚ ਕੇਵਲ ਸਿੰਘ ਬਰਮੀ, ਨੀਲ ਕਮਲ ਸ਼ਰਮਾਂ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਲਿਆਕਤ ਰਾਏ ਸੱਭਰਵਾਲ, ਮਾਸਟਰ ਪ੍ਰਸ਼ੋਤਮ ਲਾਲ, ਸਰਪੰਚ ਭੁਪਿੰਦਰ ਕੌਰ ਬੁਰਜ ਹਰੀ ਸਿੰਘ, ਸਰਪੰਚ ਰਾਜਵੀਰ ਸਿੰਘ ਸ਼ਾਹਜਹਾਨਪੁਰ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਾਮਲ ਸਨ।