ਮੋਹਾਲੀ, 17 ਜਨਵਰੀ : ਸਿੱਖਿਆ ਦੇ ਪ੍ਰਸਾਰ ਅਤੇ ਸਰਕਾਰ ਵਿੱਚ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਫੇਜ਼-3ਬੀ1, ਮੁਹਾਲੀ ਨੂੰ ਆਪਣੇ ਸੰਸਦੀ ਕੋਟੇ ਵਿੱਚੋਂ ਦਿੱਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਲੱਗੀਆਂ ਨਵੀਆਂ ਟਾਈਲਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖਿਆ ਨੂੰ ਪ੍ਰਫੁੱਲਤ ਕਰਨ ਅਤੇ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ, ਸਰਕਾਰੀ ਐਲੀਮੈਂਟਰੀ ਸਕੂਲ, ਫੇਜ਼-3ਬੀ1, ਮੁਹਾਲੀ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਹੜੇ, ਗੇਟ ਅਤੇ ਪਾਰਕਿੰਗ ਵਿੱਚ ਕੱਚੀ ਥਾਂ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਸਕੂਲ ਵਿੱਚ ਟਾਈਲਾਂ ਲਗਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ, ਇੱਕ ਚੰਗਾ ਨਾਗਰਿਕ ਨੂੰ ਬਣਾਉਂਦੀ ਹੈ ਅਤੇ ਇੱਕ ਚੰਗਾ ਨਾਗਰਿਕ, ਚੰਗਾ ਦੇਸ਼ ਬਣਾਉਂਦਾ ਹੈ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੁਹਾਲੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਨਜੋਤ ਸਿੰਘ, ਅਮਨ ਸਲੈਚ, ਪ੍ਰਿੰਸੀਪਲ ਦਲਜੀਤ ਕੌਰ, ਪ੍ਰਿੰਸੀਪਲ ਸਵਰਨ ਚੌਧਰੀ, ਅਜੀਤ ਸਿੰਘ, ਐਚ.ਐਸ.ਕੌਸ਼ਿਕ, ਮਾਸਟਰ ਮੋਹਨ ਸਿੰਘ, ਬੀ.ਐਲ ਵਸ਼ਿਸ਼ਟ, ਕਰਨਲ ਐਚ.ਐਸ. ਚੀਮਾ, ਜਸਪਾਲ ਟਿਵਾਣਾ, ਗੁਰਮੀਤ ਸਿਆਣ, ਸਤੀਸ਼ ਸ਼ਾਰਦਾ, ਵਿਕਰਮ ਹੂੰਜਨ, ਗੋਗੀ ਚੌਹਾਨ, ਬਰਿੰਦਰ ਜੰਜੂਆ, ਵਿਸ਼ਾਲ ਅੱਤਰੀ, ਸੁਖਦੀਪ ਸਿੰਘ ਆਦਿ ਹਾਜ਼ਰ ਸਨ|