ਲੁਧਿਆਣਾ : ਬਾਲ ਸਾਹਿਤ ਬੱਚਿਆਂ ਦੀ ਸ਼ਖਸ਼ੀਅਤ ਨਿਖਾਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਵਾਟਾ ਮਾਨਯੋਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਬਾਲ ਸਾਹਿਤਕਾਰ ਕੌਮੀ ਪੁਰਸਕਾਰ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦੀ ਪੁਸਤਕ 'ਪੜ੍ਹਨ ਵਾਲੀ ਦਵਾਈ' ਪ੍ਰਾਪਤ ਕਰਦਿਆਂ ਕੀਤਾ। ਕਰਮਜੀਤ ਸਿੰਘ ਗਰੇਵਾਲ ਨੇ ਅਧਿਆਪਕ ਹੋਣ ਦੇ ਨਾਲ-ਨਾਲ ਬਾਲ ਸਾਹਿਤ ਦੀਆਂ, ਬਾਲ ਗੀਤਾਂ, ਬਾਲ ਨਾਟਕਾਂ ਅਤੇ ਬਾਲ ਕਹਾਣੀਆਂ ਦੀਆਂ ਕਿਤਾਬਾਂ ਲਿਖੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਇਹ ਪੁਸਤਕ ਅੱਜ ਮਾਣਯੋਗ ਕੈਬਨਿਟ ਮੰਤਰੀ ਸ. ਬੈਂਸ ਨੂੰ ਭੇਂਟ ਕੀਤੀ ਗਈ। ਉਨ੍ਹਾਂ ਦੀ ਪਹਿਲੀ ਪੁਸਤਕ 'ਛੱਡ ਕੇ ਸਕੂਲ ਮੈਨੂੰ ਆ' ਨੂੰ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਸਰਬੋਤਮ ਬਾਲ ਪੁਰਸਕਾਰ ਵੀ ਮਿਲ ਚੁੱਕਿਆ ਹੈ। ਉਨ੍ਹਾਂ ਦੇ ਬਾਲ ਗੀਤ ਵੀਡੀਓਜ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਨਮਾਨ ਮਿਲ ਚੁੱਕਾ ਹੈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਸਿੱਿਖਆ ਅਫਸਰ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫਸਰ ਸ੍ਰੀ ਬਲਦੇਵ ਸਿੰਘ, ਡਿਪਟੀ ਡੀ.ਈ.ਓ ਸ: ਜਸਵਿੰਦਰ ਸਿੰਘ ਵਿਰਕ, ਡਿਪਟੀ ਡੀ.ਓ ਸ੍ਰੀ ਅਸ਼ੀਸ ਕੁਮਾਰ ਅਤੇ ਹਰਮਿੰਦਰ ਰੂਮੀ ਵੀ ਮੌਜੂਦ ਸਨ।