- ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬੁਢਲਾਡਾ, 14 ਅਕਤੂਬਰ : ਪੰਜਾਬ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਕਿਸਾਨੀ ਇਸ ਦਾ ਧੁਰਾ ਹੈ, ਇਸ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਭਗਵੰਤ ਮਾਨ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਬੁਢਲਾਡਾ ਮੰਡੀ ਦੇ ਜੀਰੀ ਯਾਰਡ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪਿ੍ੰਸੀਪਲ ਬੁੱਧ ਰਾਮ ਐਮ.ਐਲ.ਏ. ਬੁਢਲਾਡਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਇਹ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਜੀਰੀ ਦੀ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ ਹੀ ਫਸਲ ਦੀ ਅਦਾਇਗੀ ਹੋ ਰਹੀ ਹੈ। ਕਿਸਾਨ ਅਤੇ ਆੜਤੀਆ ਵਰਗ ਇਸ ਸਬੰਧੀ ਖੁਸ਼ੀ ਜ਼ਾਹਰ ਕਰਦੇ ਹਨ। ਪ੍ਰਿੰਸੀਪਲ ਬੁੱਧ ਰਾਮ ਐਮ.ਐਲ.ਏ.ਨੇ ਕਿਹਾ ਕਿ ਇਸ ਵਾਰ ਜ਼ੀਰੀ ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਖਰੀਦ ਪ੍ਰਬੰਧਾਂ ਲਈ ਵਧੀਆ ਇੰਤਜ਼ਾਮ ਕੀਤੇ ਹਨ ਫਿਰ ਵੀ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਜਾਂ ਕੋਈ ਕਿਸੇ ਵੀ ਤਰੀਕੇ ਨਾਲ ਰਿਸ਼ਵਤ ਦੀ ਝਾਕ ਰੱਖਦਾ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ । ਉਨਾਂ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਬਾਰਦਾਨਾ ਵੇਲੇ ਸਿਰ ਭੇਜਣ ਤਾਂ ਜੋ ਬੋਲੀ ਹੋ ਚੁੱਕੀ ਫਸਲ ਦੀ ਵੇਲੇ ਸਿਰ ਭਰਾਈ ਹੋ ਸਕੇ । ਉਨ੍ਹਾਂ ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਨੂੰ ਕਿਹਾ ਕਿ ਢੋਆ-ਢੁਆਈ ਲਈ ਟਰੱਕ ਯੂਨੀਅਨਾਂ ਨਾਲ ਸੰਪਰਕ ਬਣਾ ਕੇ ਰੱਖਣ I ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਬੁਢਲਾਡਾ ਦੇ ਸਕੱਤਰ ਜੈ ਸਿੰਘ ਸਿੱਧੂ , ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ, ਬੌਬੀ ਲੱਖੀ ਭਗਤ ਕੇ , ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਰਾਮ ਇੰਦਰ ਸਿੰਘ , ਆਮ ਆਦਮੀ ਪਾਰਟੀ ਦੇ ਰਾਜ ਕੁਮਾਰ , ਲਲਿਤ ਸੈਂਟੀ , ਗੁਰਦਰਸ਼ਨ ਸਿੰਘ ਪਟਵਾਰੀ ,ਖਰੀਦ ਏਜੰਸੀਆਂ ਦੇ ਇੰਸਪੈਕਟਰ ਜਸਵੀਰ ਸਿੰਘ ਪਨਗਰੇਨ , ਮਨਜੀਤ ਸਿੰਘ ਵੇਅਰ ਹਾਊਸ , ਰਸਪ੍ਰੀਤ ਸਿੰਘ ਪਨਸਪ , ਮਾਰਕੀਟ ਕਮੇਟੀ ਵੱਲੋਂ ਕੁਲਦੀਪ ਸਿੰਘ , ਸੁਖਜੀਤ ਸਿੰਘ ਆਦਿ ਹਾਜ਼ਰ ਸਨ ।