ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ : ਵਿਧਾਇਕ ਬੁੱਧ ਰਾਮ

  • ਵਿਧਾਇਕ ਬੁੱਧ ਰਾਮ ਨੇ ਬਰੇਟਾ ਵਿਖੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ, ਇੰਟਰਲਾਕ ਟਾਇਲਾਂ ਅਤੇ ਸੀਵਰੇਜ਼ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ

ਮਾਨਸਾ, 23 ਅਕਤੂਬਰ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਬਰੇਟਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਹਰ ਸ਼ਹਿਰ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬਰੇਟਾ ਸ਼ਹਿਰ ਦੇ ਟਿੱਬਾ ਬਸਤੀ ਦੇ ਦਰਸ਼ਨ ਸਿੰਘ ਐਮ.ਸੀ.ਵਾਲੇ ਵਾਰਡ ਵਿੱਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ, ਸੁਖਵਿੰਦਰ ਕੌਰ ਐਮ.ਸੀ. ਵਾਲੀ ਗਲੀ ਵਿੱਚ ਇੰਟਰਲਾਕ ਟਾਈਲ ਲਗਾਉਣ ਅਤੇ ਬਹਾਦਰ ਸਿੰਘ ਵਾਲੀ ਗਲੀ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਇਸ ਮੌਕੇ ਸਥਾਨਕ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਅਗਲੇ ਮਹੀਨੇ ਤੋਂ ਰਾਸ਼ਨ ਕਾਰਡ ਬਣਨੇ ਸ਼ੁਰੂ ਹੋ ਜਾਣਗੇ। ਇਸ ਮੌਕੇ ਨਗਰ ਕੌਂਸਲ ਬਰੇਟਾ ਦੇ ਪ੍ਰਧਾਨ ਗਾਂਧੀ ਰਾਮ, ਦਰਸ਼ਨ ਸਿੰਘ ਐਮ.ਸੀ., ਸੁਖਵਿੰਦਰ ਕੌਰ ਐਮ.ਸੀ.,  ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਬਲਾਕ ਪ੍ਰਧਾਨ ਕਾਕੂ ਬਰੇਟਾ, ਪਰੀਤ ਕੁਮਾਰ ਪਰੀਤਾ, ਹਰਪਾਲ ਸਿੰਘ, ਬਹਾਦਰ ਸਿੰਘ, ਪ੍ਰਕਾਸ਼ ਸਿੰਘ, ਜੀਵਨ ਗਿਰ,  ਸੀਵਰੇਜ ਬੋਰਡ ਦੇ ਰਮਨੀਕ ਕੁਮਾਰ ਜੇ.ਈ. ਤੋਂ ਇਲਾਵਾ ਮੁਹੱਲਾ ਨਿਵਾਸੀ ਮੌਜੂਦ ਸਨ।