ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ

ਮਲੇਰਕੋਟਲਾ : ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਵੱਧ ਪਰਾਲੀ ਦੀ ਨਾੜ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ।ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ ਕੀਤੇ ਹਨ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਝੋਨੇ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂਕਿ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ। ਇਸ ਲਈ ਜ਼ਿਲ੍ਹੇ ਦੇ  ਹਰੇਕ ਪ੍ਰਭਾਵਿਤ ਪਿੰਡ ਵਿਚ ਪਿੰਡ ਪੱਧਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਅੱਗ ਸਾਣੀ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ, ਉਨ੍ਹਾਂ ਦੱਸਿਆ ਕਿ ਇਹ ਅਫ਼ਸਰਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ ਉੱਤੇ ਨਿਗਾਹ ਰੱਖਣਗੇ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ , ਭੂਮੀ ਸੰਭਾਲ ਆਦਿ  ਹੋਰ ਵਿਭਾਗਾਂ ਦੇ ਸਟਾਫ਼ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਜਾ ਰਿਹਾ ਹੈ ਤਾਂ ਕਿ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਰੁਝਾਨ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦੇਣ ਲਈ ਹੀ ਕਲੱਸਟਰ ਹੈੱਡ ਤਾਇਨਾਤ ਨਿਯੁਕਤ ਕੀਤੇ ਗਏ ਹਨ ।ਜਿਨ੍ਹਾਂ ਨੂੰ ਸਬ ਡਵੀਜ਼ਨ ਪੱਧਰ ਤੇ ਹੀ ਟਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ  ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ, ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ, ਮੋਬਾਇਲ ਐਪ ਤੋਂ ਡਾਟਾ ਡੈਸ਼ ਬੋਰਡ ਉੱਤੇ ਅੱਪਲੋਡ ਕਰਨ ਆਦਿ ਦਾ ਕਾਰਜ ਕੀਤਾ ਜਾਵੇਗਾ। ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਅਤੇ ਅਮਰਗੜ੍ਹ ਸ੍ਰੀ ਕਰਨਦੀਪ ਨੇ ਦੱਸਿਆ ਕਿ ਮਾਲੇਰਕੋਟਲਾ ਅਧੀਨ ਆਉਂਦੇ ਪਿੰਡਾਂ 90 ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਤਹਿਸੀਲਦਾਰ ਮਾਲੇਰਕੋਟਲਾ ਸ੍ਰੀ ਮਨਜੀਤ ਸਿੰਘ ਰਾਜਲਾ ਨੂੰ ਆਲ ਓਵਰ ਇੰਚਾਰਜ ਤਾਇਨਾਤ ਕੀਤਾ ਗਿਆ ਹੈ । ਇਸ ਤੋਂ ਇਲਾਵਾ 13 ਕਲੱਸਟਰ ਹੈੱਡ ਤਾਇਨਾਤ ਕੀਤੇ ਗਏ ਹਨ । ਇਸ ਤਰ੍ਹਾਂ ਅਮਰਗੜ੍ਹ ਅਧੀਨ ਆਉਂਦੇ 49 ਪਿੰਡਾਂ ਲਈ 06 ਕਲੱਸਟਰ ਹੈੱਡ ਤਾਇਨਾਤ ਕੀਤੇ ਗਏ ਹਨ ਗਏ ਹਨ  । ਅਮਰਗੜ੍ਹ ਸਬ ਡਵੀਜ਼ਨ ਦੇ  ਵਿਖੇ ਓਵਰ ਇੰਚਾਰਜ ਨਾਇਬ ਤਹਿਸੀਲਦਾਰ ਸ੍ਰੀ ਖੁਸ਼ਵਿੰਦਰ ਸਿੰਘ ਤਾਇਨਾਤ ਕੀਤਾ ਗਿਆ ਹੈ । ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਨੇ ਦੱਸਿਆ ਕਿ ਅਹਿਮਦਗੜ੍ਹ ਅਧੀਨ ਆਉਂਦੇ ਪਿੰਡਾਂ 53 ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਤਹਿਸੀਲਦਾਰ ਸ੍ਰੀ ਹਰ ਭੁੱਲ ਸਿੰਘ ਨੂੰ ਆਲ ਓਵਰ ਇੰਚਾਰਜ ਤਾਇਨਾਤ ਕੀਤਾ ਗਿਆ ਹੈ । ਇਸ ਤੋਂ ਇਲਾਵਾ 06 ਕਲੱਸਟਰ ਹੈੱਡ ਤਾਇਨਾਤ ਕੀਤੇ ਗਏ ਹਨ ।ਉਪ ਮੰਡਲ ਮੈਜਿਸਟਰੇਟਾਂ ਨੇ ਦੱਸਿਆ ਕਿ ਜ਼ਿਲ੍ਹੇ ' ਚ ਤਾਇਨਾਤ ਕੀਤੇ ਗਏ ਕਲੱਸਟਰ ਅਫ਼ਸਰਾਂ  ਦੀ  ਨੂੰ ਏ.ਟੀ.ਆਰ. ਐਪ ਚਲਾਉਣ ਸਬੰਧੀ ਟਰੇਨਿੰਗ ਦਿੱਤੀ ਜਾ ਚੁੱਕੀ  ਹੈ । ਇਨ੍ਹਾਂ  ਅਫ਼ਸਰਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਦੇ ਤਹਿਤ ਕਿਸਾਨ ਮਿਲਣੀਆਂ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨਾਂ ਦਾ ਬੰਦੋਬਸਤ ਕਰਨ, ਪਿੰਡਾਂ ਵਿਚ ਪ੍ਰਚਾਰ ਸਮਗਰੀ ਵੰਡਣ ਤੋਂ ਇਲਾਵਾ ਹੋਰ ਢੰਗ-ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖ਼ਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇਗੀ । ਇੱਥੇ ਵਰਨਨਯੋਗ ਹੈ ਕਿ ਸਰਕਾਰ ਨੇ ਕਿਸਾਨਾਂ ਵੱਲੋਂ ਪਰਾਲੀ ਸਾੜੇ ਬਿਨਾਂ ਇਸ ਦਾ ਨਿਪਟਾਰਾ ਕਰਨ ਲਈ ਵਿਆਪਕ ਪ੍ਰੋਗਰਾਮ ਵੀ ਉਲੀਕਿਆ ਹੋਇਆ ਹੈ। ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ, ਸਹਿਕਾਰੀ ਸਭਾਵਾਂ,ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ ਉੱਤੇ ਖੇਤੀ ਮਸ਼ੀਨਾਂ/ਸੰਦ ਉਪਲਬਧ ਕਰਵਾਏ ਗਏ ਹਨ ਤਾਂ ਕਿ ਇਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਕਰਨ ਲਈ ਸਬਸਿਡੀ ਉੱਤੇ ਮਸ਼ੀਨਰੀ ਖ਼ਰੀਦੀ ਜਾ ਸਕੇ।