ਲੁਧਿਆਣਾ, 26 ਜੂਨ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਣਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ ਅਤੇ ਸਰਟੀਫਿਕੇਟ ਸ਼ਾਮਿਲ ਹੁੰਦਾ ਹੈ । ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਪੁਰਸਕਾਰ ਦਿੱਤਾ ਜਾਣਾ ਹੈ। ਇਹ ਪੁਰਸਕਾਰ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਬੱਚਿਆਂ ਨੇ ਦੂਜਿਆਂ ਲਈ ਬੇਮਿਸਾਲ ਬਹਾਦਰੀ ਦੇ ਕੰਮ ਕੀਤੇ ਹੋਣ । ਵਿਸ਼ੇਸ਼ ਲੋੜਾਂ ਵਾਲੇ ਬੱਚੇ ਜਿਨਾਂ ਨੇ ਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਉਪਲਬਧੀਆਂ ਹਾਸਿਲ ਕੀਤੀਆਂ ਹੋਣ ਜਾਂ ਜਿਹਨਾਂ ਬੱਚਿਆਂ ਨੇ ਖੇਡਾਂ, ਸਮਾਜ, ਸੇਵਾ, ਵਿਗਿਆਨ ਟੈਕਨੋਲਜੀ, ਵਾਤਾਵਰਨ ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਕੋਈ ਉਪਲਬਧੀ ਪ੍ਰਾਪਤ ਕੀਤੀ ਹੋਵੇ ਕੋਈ ਵੀ ਭਾਰਤੀ ਨਾਗਰਿਕ ਬੱਚਾ ਜੋ ਭਾਰਤ ਵਿੱਚ ਰਹਿ ਰਿਹਾ ਹੈ ਅਤੇ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਵਾਲੇ ਬੱਚੇ ਇਸ ਪੁਰਸਕਾਰ ਲਈ ਸਿੱਧੇ ਤੌਰ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਕੇਵਲ ਆਨਲਾਈਨ ਪੋਰਟਲ https://awards.gov.in ਤੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ 2024 ਤੱਕ ਹੈ।