ਬਰਨਾਲਾ, 22 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰੇ ਦੇ ਅਸਵਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਜਿਕਰਯੋਗ ਹੈ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ 9 ਤੋਂ 5 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ।