
- ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਆਈ.ਜੀ.
- ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਲੈ ਰਹੇ ਹਾਂ ਸਾਹ : ਐਸਐਸਪੀ
ਫਰੀਦਕੋਟ 21 ਅਕਤੂਬਰ : ਪੁਲਿਸ ਲਾਈਨ ਫ਼ਰੀਦਕੋਟ ਵਿਖੇ ਅੱਜ ਪੁਲਿਸ ਸ਼ਹੀਦੀ ਦਿਵਸ ਮੌਕੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਈ.ਜੀ. ਸ. ਗੁਰਸ਼ਰਨ ਸਿੰਘ ਸੰਧੂ ਅਤੇ ਸੈਸ਼ਨ ਜੱਜ ਸ੍ਰੀਮਤੀ ਨਵਜੋਤ ਕੌਰ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ,ਜਦਕਿ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਜ਼ਿਲਾ ਪੁਲਿਸ ਮੁਖੀ ਸ. ਹਰਜੀਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।