ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ  ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 24 ਜਨਵਰੀ 2025 : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹੋਵੇਗਾ ਜਦਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗੀਦਾਰ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈੱਸਟ ਈ. ਆਰ. ਓ, ਬੈੱਸਟ ਨੋਡਲ ਅਫ਼ਸਰ (ਸਵੀਪ) ਅਤੇ ਬੈੱਸਟ ਬੀ. ਐੱਲ. ਓ. ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।