ਗਣਤੰਤਰਤਾ ਦਿਵਸ ਦੇ ਮੌਕੇ ਤੇ ਜਿਲਾ ਹਸਪਤਾਲ ਵਿੱਚ ਤਿਰੰਗਾ ਝੰਡਾ ਲਹਿਰਾਇਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜਿਲਾ ਸਿਹਤ ਵਿਭਾਗ ਵੱਲੋਂ ਸਿਵਲ  ਹਸਪਤਾਲ ਵਿਖੇ 76ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ । ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ /ਕਰਮਚਾਰੀਆਂ ਨੂੰ ਸੰਦੇਸ਼ ਵੀ ਦਿੱਤਾ ਗਿਆ ।ਉਹਨਾਂ ਸੰਵਿਧਾਨ ਦੇ ਰਚੇਤਾ ਡਾ ਬੀ.ਆਰ ਅੰਬੇਡਕਰ ਅਤੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਦੇਸ  ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ, ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਹਨਾਂ  ਕਿਹਾ ਕਿ ਗਣਤੰਤਰਤਾ ਦਿਵਸ ਇੱਕ ਰਾਸ਼ਟਰੀ ਤਿਉਹਾਰ ਹੈ, ਇਸ ਦਿਨ ਸਾਡੇ ਰਾਸ਼ਟਰ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਰਾਸ਼ਟਰ ਲਈ ਆਪਣੇ ਪ੍ਰਾਣਾਂ ਦੀ ਬਲੀ ਦੇਣ ਵਾਲੇ ਕ੍ਰਾਂਤੀਕਾਰੀ ਯੋਧਿਆ ਦੀ ਕੁਰਬਾਨੀ ਸਦਕਾ ਹੀ ਅਸੀਂ ਅੱਜ ਆਜ਼ਾਦ ਭਾਰਤ ਵਿੱਚ ਬਿਨਾਂ ਕਿਸੇ ਦਬਾਅ ਤੋਂ ਰਹਿ ਰਹੇ ਹਾਂ ਅਤੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ , ਇਸ ਲਈ ਆਓ ਅਸੀਂ ਸਾਰੇ ਇਸ ਇਤਿਹਾਸਕ ਗਣਤੰਤਰਤਾ ਦਿਵਸ ਦੇ ਮੌਕੇ ਤੇ ਇਹ ਪ੍ਰਣ ਕਰੀਏ ਕਿ ਅਸੀਂ ਆਪਣੇ ਦੇਸ਼ ਦੀ ਤਰੱਕੀ, ਖੁਸ਼ਹਾਲੀ, ਏਕਤਾ ,ਅਖੰਡਤਾ ਲਈ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੂਰਨ ਸਹਿਯੋਗ ਕਰਾਂਗੇ , ਰਾਸ਼ਟਰੀ ਤਿਰੰਗੇ ਝੰਡੇ ਦਾ ਸਨਮਾਨ ਕਰਾਂਗੇ ਅਤੇ ਆਪੋ ਆਪਣੀਆਂ ਡਿਊਟੀਆਂ ਨੂੰ ਇਮਾਨਦਾਰੀ ,ਤਨਦੇਹੀ ਅਤੇ ਮਿਹਨਤ ਨਾਲ ਨਿਭਾਵਾਂਗੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਵੱਲੋਂ ਜਿਲਾ ਹਸਪਤਾਲ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਕਰਮਚਾਰੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕਰਵਾਇਆ ਗਿਆ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਡਾ ਅਮਰੀਕ ਸਿੰਘ ਚੀਮਾ, ਡਾ ਸਤਨਾਮ ਸਿੰਘ ਬੰਗਾ, ਡਾ ਓਮਕਾਰਵੀਰ ਸਿੰਘ, ਡਾ ਅਮਰਿੰਦਰ ਪਾਲ ਸਿੰਘ , ਡਾ ਨੀਰੂ ਸਿਆਲ, ਡਾ ਸਨਪ੍ਰੀਤ ਕੌਰ, ਡਾ ਸਚਿਨ, ਡਾ ਯੋਗਿਤਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ, ਸੁਪਰਡੈਂਟ ਮਨੋਹਰ ਲਾਲ, ਸੁਪਰਡੈਂਟ ਦਵਿੰਦਰ ਸਿੰਘ,ਸਟੈਨੋ ਬਲਜੀਤ ਕੌਰ , ਸੀਨੀਅਰ ਸਹਾਇਕ ਰਾਜਵਿੰਦਰ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।