ਬਰਨਾਲਾ, 2 ਅਗਸਤ : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਸਬੰਧੀ ਚੱਲ ਰਹੀ ਕਾਊਂਸਲਿੰਗ ਵਿੱਚ ਲਾਈਜ਼ਨ ਅਫ਼ਸਰ ਪ੍ਰਿੰਸੀਪਲ ਰਾਜੇਸ਼ ਕੁਮਾਰ, ਡਾਕੂਮੈਂਟ ਵੈਰੀਫਿਕੇਸ਼ਨ ਕਮੇਟੀ ਇੰਚਾਰਜ ਪ੍ਰਿੰਸੀਪਲ ਸੰਜੇ ਸਿੰਗਲਾ, ਹੈੱਡਮਾਸਟਰ ਪ੍ਰਦੀਪ ਕੁਮਾਰ ਅਤੇ ਲੈਕਚਰਾਰ ਮੈਡਮ ਸ਼ਿਖਾ ਅਰੋੜਾ ਦੁਆਰਾ 148 ਯੋਗ ਵਿਦਿਆਰਥੀਆਂ ਨੂੰ ਦਾਖ਼ਲੇ ਦੇ ਆਫਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਰਬਜੀਤ ਸਿੰਘ ਤੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰਪਾਲ ਸਿੰਘ ਦੀ ਅਗਵਾਈ ਅਧੀਨ 25 ਤੋਂ ਲੈ ਕੇ 31 ਜੁਲਾਈ ਤੱਕ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਦੀ ਕਾਊਂਸਲਿੰਗ ਸਫਲਤਾਪੂਰਵਕ ਸੰਪੰਨ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਡਾਕੂਮੈਂਟ ਵੈਰੀਫਿਕੇਸ਼ਨ ਤੋਂ ਬਾਅਦ ਯੋਗ ਪਾਏ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਸੰਦੀਦਾ ਸਟੇਸ਼ਨ ਦੀ ਚੋਣ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚੋਂ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਲਈ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਸਕੂਲਾਂ ਵਿੱਚ ਕਾਮਰਸ, ਮੈਡੀਕਲ ਤੇ ਨਾਨ ਮੈਡੀਕਲ ਸਟ੍ਰੀਮ ਵਿੱਚ ਦਾਖ਼ਲਾ ਲਿਆ ਗਿਆ ਹੈ। ਡਾਕੂਮੈਂਟ ਵੈਰੀਫਿਕੇਸ਼ਨ ਕਮੇਟੀ ਇੰਚਾਰਜ ਪ੍ਰਿੰਸੀਪਲ ਸੰਜੇ ਸਿੰਗਲਾ ਨੇ ਕਿਹਾ ਕਿ ਕਮੇਟੀ ਮੈਂਬਰਾਂ ਵੱਲੋਂ ਬਹੁਤ ਹੀ ਬਰੀਕੀ ਨਾਲ ਡਾਕੂਮੈਂਟਸ ਚੈਕ ਕਰਨ ਤੋਂ ਬਾਦ ਯੋਗ ਵਿਦਿਆਰਥੀਆਂ ਨੂੰ ਇਹ ਆਫਰ ਲੈਟਰ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਕੀਰਤੀ ਦੇਵ ਸ਼ਰਮਾ, ਹਰਵਿੰਦਰ ਰੋਮੀ, ਭੁਪਿੰਦਰ ਸਿੰਘ, ਸੋਨੂੰ ਗੋਇਲ, ਹਰਪ੍ਰੀਤ ਸਿੰਘ ਝੱਖੜ, ਗੁਰਵਿੰਦਰ ਸਿੰਘ, ਵਿਕਾਸ ਕੁਮਾਰ, ਵਿਪੁਲ ਗੋਇਲ, ਗੁਰਮੀਤ ਸਿੰਘ, ਸੁਖਜੀਤ ਸਿੰਘ, ਵੀਨਾ ਰਾਣੀ, ਅਨੀ ਮਿੱਤਲ, ਮੈਡਮ ਰੇਖਾ ਆਦਿ ਵੱਲੋਂ ਡਿਊਟੀ ਬਾਖ਼ੂਬੀ ਨਿਭਾਈ ਗਈ।