ਪਟਿਆਲਾ, 14 ਅਕਤੂਬਰ : ਅੱਜ ਖੇਤੀ ਵਿਰਾਸਤ ਮਿਸ਼ਨ, ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਅਤੇ ਸੋਸੋ਼ਲੌਜੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਸਾਇੰਸ ਆਡੀਟੋਰੀਅਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਭੂਮੀ ਪ੍ਰੋਜੈਕਟ ਤਹਿਤ ਵਾਤਾਵਰਨ ਲੀਡਰਸ਼ਿਪ ਡਿਵੈਲਪਮੈਂਟ ਅਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਖੇਤੀ ਵਿਰਾਸਤ ਮਿਸ਼ਨ ਤੇ ਡਾਇਰੈਕਟਰ ਓਮੇਂਦਰ ਦੱਤ ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇੰਜੀਨੀਅਰ ਰਵੀ ਪਾਲ, ਡਾ ਹਰਵਿੰਦਰ ਸਿੰਘ ਭੱਟੀ, ਡਾ ਓਕਾਂਰ ਸਿੰਘ ਯੂਲੋਜੀ ਵਿਭਾਗ , ਡਾ ਰਜਿੰਦਰ ਕੁਮਾਰ, ਡਾ ਨਾਨਕ ਸਿੰਘ , ਕੇ.ਕੇ. ਬਿਰਲਾ ਮੋਮੋਰੀਅਲ ਸੋਸਾਇਟੀ ਤੋਂ ਰਾਜ਼ੇਸ਼ ਕੁਮਾਰ ਉਚੇਚੇ ਤੌਰ ਤੇ ਪਹੁੰਚੇ ਅਤੇ ਆਪਣੀ ਆਪਣੀ ਮੁਹਾਰਤ ਅਨੁਸਾਰ ਵਾਤਾਵਰਨ ਦੇ ਵੱਖਰੇ ਵੱਖਰੇ ਮੁੱਦਿਆਂ ਉੱਤੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ। ਜਿਲਾ ਕੋਆਰਡੀਨੇਟਰ ਹਰਦੀਪ ਸਿੰਘ ਨੇ ਪਟਿਆਲੇ ਜਿਲੇ ਵਿੱਚ ਚੱਲ ਰਹੇ ਭੂਮੀ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਵਿਦਿਆਰਥੀਆਂ ਅਤੇ ਔਰਤਾਂ ਨੇ ਭਾਗ ਲਿਆ ਵਰਕਸ਼ਾਪ ਦੇ ਅੰਤ ਵਿੱਚ ਖੁੱਲੀ ਵਿਚਾਰ ਚਰਚਾ ਰੱਖੀ ਗਈ ਜਿਸ ਵਿੱਚ ਕਿਸਾਨਾਂ ਨੇ ਆਪਣੇ ਤਜਰਬੇ ਅਤੇ ਸਮੱਸਿਆਵਾਂ ਬਾਰੇ ਉਸਾਰੂ ਚਰਚਾ ਕੀਤੀ ਵਰਕਸ਼ਾਪ ਵਿੱਚ ਵਿਚਾਰ ਚਰਚਾ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਅਤੇ ਸਵਾਲਾਂ ਦੇ ਜਵਾਬ ਵੱਖ ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਦਿੱਤੇ ਗਏ। ਕਿਸਾਨ ਗੁਰਮੀਤ ਸਿੰਘ ਬਿਹਾਵਲਪੁਰ, ਮਾਸਟਰ ਦਿਲਬਾਗ ਸਿੰਘ, ਜੀਤ ਸਿੰਘ ਦੌਣ ਕਲਾ , ਲਾਭ ਸਿੰਘ ਦੌਣ ਕਲਾ ਨੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਡਾਇਰੈਕਟਰ ਸ੍ਰੀ ਉਮੇਂਦਰ ਦੱਤ ਵੀ ਵਿਸ਼ੇਸ ਤੌਰ ਤੇ ਪਹੁੰਚੇ ਤੇ ਕਿਸਾਨਾਂ ਨਾਲ ਅਪਣੇ ਕੀਮਤੀ ਵਿਚਾਰ ਸਾਂਝੇ ਕੀਤੇ ਕੇ.ਕੇ. ਬਿਰਲਾ ਮੈਮੋਰੀਅਲ ਸੋਸਾਇਟੀ ਤੋਂ ਰਾਜੇਸ਼ ਕੁਮਾਰ ਜੀ ਨੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਭਾਗ ਲੈਣ ਵਾਲੇ ਕੁਦਰਤ ਪ੍ਰੇਮੀ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦਿੱਤੇ ਗਏ। ਇਸ ਵਰਕਸ਼ਾਪ ਨੂੰ ਸੋਸ਼ੋਲੋਜੀ ਵਿਭਾਗ ਦੇ ਪ੍ਰੋਫੈਸਰ ਗੌਤਮ ਸੂਦ ਜੀ ਨੇ ਕੋਆਰਡੀਨੇਟ ਕੀਤਾ। ਗੁਰਪ੍ਰੀਤ ਸਿੰਘ ਗੁਰਸੇਵਕ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਅੰਤ ਵਿੱਚ ਰਾਜੇਸ਼ ਜੀ ਨੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਮਹਿਮਾਨਾਂ ਕਿਸਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੇ.ਵੀ.ਐਮ. ਜਿਲਾ ਕੁਆਡੀਨੇਟਰ ਹਰਦੀਪ ਸਿੰਘ, ਫੀਲਡ ਕੁਆਰਡੀਨੇਟ , ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਵਿਦਿਆਰਥੀਆਂ ਹਾਜ਼ਰ ਸਨ।