- ਕਿਸਾਨਾਂ ਨੂੰ ਇਸ ਸਕੀਮ ਤਹਿਤ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਜਲਾਲਾਬਾਦ, 7 ਸਤੰਬਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਸੁਚਜੇ ਪ੍ਰਬੰਧਨ ਲਈ ਸਬਸਿਡੀ *ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਉਨਾਂ ਲਈ 10 ਸਤੰਬਰ ਤੱਕ ਦਾ ਆਨਲਾਈਨ ਅਪਲਾਈ ਕਰਨ ਦਾ ਮੌਕਾ ਹੈ। ਇਹ ਜਾਣਕਾਰੀ ਐਸ.ਡੀ.ਐਮ. ਜਲਾਲਾਬਾਦ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦਿੱਤੀ। ਐਸ.ਡੀ.ਐਮ. ਸ੍ਰੀ ਅਰੋੜਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40 ਹਜਾਰ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ਤੇ 64 ਹਜਾਰ ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ—ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ਤੇ ਲਿਆਉਣ ਲਈ ਫ਼ਸਲੀ ਰਹਿੰਦ—ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ—ਫ੍ਰੀ ਨੰਬਰ 1800—180—1551 ਤੇ ਕਾਲ ਕਰ ਸਕਦੇ ਹਨ ਜਾਂ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ—ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ।