ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ 

  • ਜਾਗਰੂਕਤਾ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ, 140 ਯੋਗ ਇਸਤਰੀ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲੇਰਕੋਟਲਾ, 31 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਅਵਗਤ ਕਰਵਾਉਣ ਦੇ ਨਾਲ ਨਾਲ ਔਰਤਾਂ ਨੂੰ ਨਿੱਜੀ ਸਾਫ ਸਫਾਈ ਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ । ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਿਹਤ ਜਾਂਚ ਤੇ ਇਲਾਜ ਲਈ ਅਨੇਕਾਂ ਯੋਜਨਾਵਾਂ ਲਾਗੂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਮਹਿਲਾਵਾਂ ਨਿਰੋਗ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਔਰਤਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਿਵਲ ਹਸਪਤਾਲਾਂ ਅੰਦਰ ਕੈਂਪ ਲਗਾਕੇ ਮੁਫਤ ਸਿਹਤ ਜਾਂਚ ਤੇ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।ਇਸ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋ ਕਰੀਬ 36 ਔਰਤਾਂ ਨੂੰ ਐਡਵਾਂਸ ਚੈੱਕਅੱਪ ਕਰਵਾਉਣ ਲਈ ਰੇਫਰ ਕੀਤਾ ਗਿਆ । ਕਰੀਬ 48 ਔਰਤਾਂ ਦੀ ਅੱਖਾਂ ਦੀ ਜਾਂਚ ਅਤੇ 36 ਔਰਤਾਂ ਦੇ ਖੂਨ ਦੇ ਨਮੂਨੇ ਲਏ ਗਏ । ਇਸ ਮੌਕੇ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ 08 ਕੰਪਨੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਮੌਕੇ ਤੇ ਕਰੀਬ 140 ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ  ।ਇਸ ਮੌਕੇ ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਲੜਕੀਆਂ ਨੂੰ ਹੁਨਰ ਵਿਕਾਸ ਤੇ ਰੋਜ਼ਗਾਰ ਪ੍ਰਾਪਤੀ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸੀ.ਡੀ.ਪੀ.ਓ. ਦਫਤਰ ਵਲੋਂ ਲਗਾਏ ਗਏ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਪ੍ਰਧਾਨ ਮੰਤਰੀ ਵਾਤਰੂ ਵੰਦਨਾ ਯੋਜਨਾ ਸਕੀਮ ਅਧੀਨ ਰਜਿਸਟਰਡ ਵੀ ਕੀਤਾ ਗਿਆ।ਇਸ ਮੌਕੇ ਸੀ.ਡੀ.ਪੀ.ਓ ਪਵਨ ਕੁਮਾਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਨਾਮ-1ਰੇਖਾ ਰਾਣੀ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਭਵਾਨੀਗੜ੍ਹ ਨੇਹਾ ਸਿੰਘ, ਡੀ.ਐਚ.ਓ ਡਾ. ਪੁਨੀਤ ਸਿੱਧੂ., ਮੈਡੀਕਲ ਅਫਸਰ ਡਾ. ਸ਼ਬੀਨਾ ਬੇਗਮ, ਔਰਤ ਦੇ ਮਾਹਿਰ ਡਾ. ਖੁਸ਼ਪ੍ਰੀਤ ਕੌਰ, ਅਪਥਾਲਮਿਕ ਅਫਸਰ ਡਾ. ਹਰਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਮਹਿਲਾਵਾਂ ਨੂੰ ਸੈਨੇਟਰੀ ਪੈਡ ਦੀ ਵੰਡੇ ਗਏ ।