ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਦਾ ਆਯੌਜਨ

  • ਕਿਹਾ, ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ

ਮਾਲੇਰਕੋਟਲਾ 05 ਫਰਵਰੀ 2025 : ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਿਪਟੀ ਰਜਿਸਟਰਾਰ  ਕੋਆਪ੍ਰੇਟਿਵ ਸਭਾਵਾਂ ਕਰਨਵੀਰ ਰੰਧਾਵਾ ਨੇ ਕਮੇਟੀ ਮੈਂਬਰਾਂ ਨੂੰ ਅਵਗਤ ਕਰਵਾਇਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ। ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ,ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ),ਪੈਕਸ ਸਭਾਵਾਂ ਨੂੰ ਸੀ.ਐੱਸ.ਸੀ ( ਕਾਮਨ ਸਰਵਿਸ ਸੈਂਟਰ) ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪ ਕੰਨਵਰਜ਼ਨ ਬਾਰੇ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ। ਸਹਾਇਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ।ਇਸ ਮੌਕੇ ਖੇਤੀਬਾੜੀ ਅਫਸਰ ਡਾ. ਕੁਲਵੀਰ ਸਿੰਘ,ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ, ਵੈਟਰਨਰੀ ਅਫ਼ਸਰ ਡਾ. ਵਿਕਰਮ ਕਪੂਰ ਡਿਪਟੀ ਰਜਿਸਟਰਾਰ  ਕੋਆਪ੍ਰੇਟਿਵ ਸਭਾਵਾਂ ਕਰਨਵੀਰ ਰੰਧਾਵਾ ,ਡਿਪਟੀ ਮੈਨੇਜਰ  ਕੋਆਪ੍ਰੇਟਿਵ ਬੈਂਕ  ਰਮਿਤ ਸਿੰਗਲ,ਸਹਾਇਕ ਮੈਂਨੇਜਰ ਸਟੇਟ ਬੈਂਕ ਆਫ ਇੰਡੀਆ ਸੋਰਭ,  ਜਗਮਨ ਸਿੰਘ,ਮਹੇਸ ਕੁਮਾਰ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਏ.ਐਮ.ਆਰ. ਐਸ. ਵਿਵੇਕ ਗਰਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ।