- ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091 ਬਾਰੇ ਦਿੱਤੀ ਜਾਣਕਾਰੀ
ਫਤਹਿਗੜ੍ਹ ਸਾਹਿਬ, 27 ਮਈ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਣੇ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਚੁੰਨੀ ਕਲਾਂ ਵਿੱਚ ਸਖੀ ਵਨ ਸਟਾਪ ਸੈਂਟਰ, ਫਤਹਿਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਖੀ ਵਨ ਸਟਾਪ ਸੈਂਟਰ ਸਕੀਮ ਦੀ ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਸਮਤਾ, ਦਿਲਬਾਗ ਸਿੰਘ, ਅਨਿਲ ਕੁਮਾਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਰਹੇ। ਸਖੀ ਵਨ ਸਟਾਪ ਸੈਂਟਰ ਇੰਚਾਰਜ ਰਜਨੀ ਬਾਲਾ ਵਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ (ਸਮੇਤ ਬੇਟੀ ਕਿਸੇ ਵੀ ਉਮਰ ਦੀ ਅਤੇ ਬੇਟਾ 8 ਸਾਲ ਤੱਕ) ਨੂੰ ਅਸਥਾਈ ਆਸਰਾ ਵੱਧ ਤੋਂ ਵੱਧ 5 ਦਿਨਾਂ ਲਈ, ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ। ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਅਤੇ ਸੈਂਟਰ ਇੰਚਾਰਜ ਵਲੋਂ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 9569030645, 7710758976 ਵੀ ਮੁਹੱਈਆ ਕਰਵਾਏ ਗਏ। ਇਸ ਮੌਕੇ ਸਬ ਇੰਸਪੈਕਟਰ ਰਮਨਦੀਪ ਕੌਰ, ਇੰਚਾਰਜ ਵੂਮੈਨ ਸੈੱਲ ਵਲੋਂ ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਔਰਤਾਂ ਤੇ ਹੋ ਰਹੀ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਨਿਰਮਲ ਕੌਰ, ਕੇਸ ਵਰਕਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਬਣਾਏ ਗਏ ਕਾਨੂੰਨੀ ਅਧਿਕਾਰਾਂ ਜਿਵੇਂ ਕਿ ਜਿਨਸੀ ਸੋਸ਼ਣ ਐਕਟ, ਘਰੇਲੂ ਹਿੰਸਾ ਐਕਟ ਆਦਿ ਪ੍ਰਤੀ ਜਾਗਰੂਕ ਕਰਵਾਇਆ ਗਿਆ